ਭਵਾਨੀਗੜ੍ਹ (ਕਾਂਸਲ)— ਸਥਾਨਕ ਸ਼ਹਿਰ ਦੀ ਕਾਕੜਾ ਰੋਡ ਅਤੇ ਨੈਸ਼ਨਲ ਹਾਈਵੇਅ 'ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਦੀ ਮੌਤ ਹੋ ਜਾਣ ਅਤੇ ਦੋ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਵਨੀਤ ਕੁਮਾਰ ਉਰਫ ਕਾਲਾ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਕਾਕੜਾ ਅੱਜ ਸਵੇਰੇ ਜਦੋਂ ਕਿਸੇ ਕੰਮ ਲਈ ਆਪਣੇ ਮੋਟਰਸਾਈਕਲ ਰਾਹੀਂ ਭਵਾਨੀਗੜ੍ਹ ਨੂੰ ਆ ਰਿਹਾ ਸੀ ਤਾਂ ਰਸਤੇ 'ਚ ਇਸ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆਉਂਦੇ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਜਾਣ ਕਾਰਨ ਇਸ ਹਾਦਸੇ 'ਚ ਦੋਵੇ ਮੋਟਰਸਾਈਕਲ ਚਾਲਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਵਨੀਤ ਕੁਮਾਰ ਉਰਫ ਕਾਲੇ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਇਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪਟਿਆਲਾ ਵਿਖੇ ਰੈਫਰ ਕੀਤਾ ਗਿਆ। ਇਥੇ ਜ਼ਖ਼ਮਾਂ ਦੀ ਤਾਬ ਨਾਲ ਝਲਦਿਆਂ ਵਨੀਤ ਕੁਮਾਰ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ
ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਦੂਜੇ ਮੋਟਰਸਾਈਕਲ ਚਾਲਕ ਚੰਨੀ ਸਿੰਘ ਬਲਵਾੜ ਜੋ ਕਿ ਆਪਣੀ ਮਾਸੀ ਘਰ ਪਿੰਡ ਕਾਕੜਾ ਨੂੰ ਜਾ ਰਿਹਾ ਸੀ ਨੂੰ ਸੰਗਰੂਰ ਵਿਖੇ ਰੈਫਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਇਕ ਹੋਰ ਹਾਦਸੇ 'ਚ ਅੱਜ ਸਥਾਨਕ ਬਲਿਆਲ ਰੋਡ ਕੱਟ ਨੇੜੇ ਨੈਸ਼ਨਲ ਹਾਈਵੇਅ ਨੂੰ ਪਾਰ ਕਰਦੇ ਸਮੇਂ ਪੈਦਲ ਜਾ ਰਹੇ ਇਕ ਪ੍ਰਵਾਸੀ ਵਿਅਕਤੀ ਨੂੰ ਇਕ ਕਾਰ ਵੱਲੋਂ ਫੇਟ ਮਾਰ ਦੇਣ ਕਾਰਨ ਵਿਅਕਤੀ ਦੀ ਲੱਤ ਟੁੱਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵਾਸੀ ਮਹਾਮੂਦੀਨ ਵਾਸੀ ਬਲਿਆਲ ਰੋਡ ਜੋ ਕਿ ਸਾਈਕਲ ਰਾਹੀ ਫੇਰੀ ਲਗਾ ਕੇ ਪਲਾਸਟਿਕ ਦਾ ਸਮਾਨ ਵੇਚਣ ਦਾ ਕੰਮ ਕਰਦਾ ਹੈ ਅੱਜ ਜਦੋਂ ਸ਼ਹਿਰ 'ਚੋਂ ਲੰਘਦੀ ਬਠਿੰਡ ਜ਼ੀਰਕਪੁਰ ਨੈਸ਼ਨਲ ਹਾਈਵੇਅ 'ਤੇ ਬਲਿਆਲ ਰੋਡ ਕੱਟ ਨੇੜੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਈਵੇਅ 'ਤੇ ਆਉਂਦੀ ਇਕ ਕਾਰ ਦੇ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ ਅਤੇ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ 'ਚ ਪ੍ਰਵਾਸੀ ਮਹਾਮੂਦੀਨ ਦੀ ਲੱਤ ਟੁੱਟ ਜਾਣ ਕਾਰਨ ਉਹ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਸਥਾਨਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਪਰ ਇਥੇ ਹਸਪਤਾਲ 'ਚ ਹੱਡੀਆਂ ਦੇ ਰੋਗਾਂ ਦਾ ਮਾਹਿਰ ਡਾਕਟਰ ਨਾ ਹੋਣ ਕਾਰਨ ਇਸ ਨੂੰ ਸੰਗਰੂਰ ਵਿਖੇ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ: ਕੈਨੇਡਾ ਬੈਠੀਆਂ ਧੀਆਂ ਸਣੇ ਪੂਰੇ ਪਰਿਵਾਰ ਲਈ 2 ਰੁਪਏ ਕਿਲੋ ਕਣਕ ਲੈ ਰਿਹਾ ਸੀ ਇਹ ਗ਼ਰੀਬ ਅਕਾਲੀ ਲੀਡਰ
ਮਾਨਸੂਨ ਦੇ ਆਖਰੀ ਦਿਨ, 20 ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ
NEXT STORY