ਖਮਾਣੋਂ: ਸ਼ਹਿਰ 'ਚ ਇਕ ਕਾਰ ਦੀ ਟਰਾਲੇ ਨਾਲ ਟੱਕਰ ਹੋਣ 'ਤੇ ਕਾਰ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦੋਂਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਿਸ ਨੂੰ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਹਾਇਕ ਥਾਣੇਦਾਰ ਪਿਆਰਾ ਸਿੰਘ ਨੇ ਦੱਸਿਆ ਕਿ ਉਕਤ ਪਤੀ-ਪਤਨੀ ਦਿੱਲੀ ਤੋਂ ਖੰਨਾ ਸ਼ਹਿਰ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ 'ਚ ਜਾ ਰਹੇ ਸਨ ਕਿ ਉਲਟ ਦਿਸ਼ਾ ਵਲੋਂ ਆ ਰਿਹਾ ਟਰਾਲਾ ਉਨ੍ਹਾਂ ਦੀ ਕਾਰ ਨਾਲ ਟਕਰਾਅ ਗਿਆ। ਜਿਸ ਕਾਰਨ ਕਾਰ ਡਰਾਈਵਰ ਮੋਹਣ ਸਿੰਘ ਤੇ ਉਸ ਦੀ ਪਤਨੀ ਹਰਵਿੰਦਰ ਕੌਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਥੇ ਡਾਕਟਰਾਂ ਨੇ ਮੋਹਣ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਹਰਵਿੰਦਰ ਕੌਰ ਨੂੰ ਪਰਿਵਾਰਕ ਮੈਂਬਰਾਂ ਵਲੋਂ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਿਆਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਗੁਰਤੇਜ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟਰਾਲੇ ਦੇ ਮੌਕੇ ਤੋ ਭੱਜੇ ਅਣਪਛਾਤੇ ਡਰਾਈਵਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਲਾਪਤਾ ਨੌਜਵਾਨ ਦੀ ਮਿਲੀ ਭਾਖੜਾ ਨਹਿਰ 'ਚੋਂ ਲਾਸ਼
NEXT STORY