ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ, ਸੁਖਪਾਲ)- ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੜਕ ਸੁਰੱਖਿਆ ਦੇ ਸਬੰਧ ’ਚ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਪਸ਼ੂਆਂ ਨੂੰ ਸ਼ਹਿਰਾਂ ’ਚੋ ਫੜ ਕੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਅਤੇ ਸਿੱਖਾਂਵਾਲਾ ਵਿਖੇ ਛੱਡਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਉਨ੍ਹਾਂ ਜਿਲੇ ਦੀਆਂ ਨਗਰ ਕੌਸਲਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਹਿਰਾਂ ’ਚ ਜਿਨ੍ਹਾਂ ਦੁਕਾਨਦਾਰਾਂ ਨੇ ਸੜਕਾਂ ’ਤੇ ਆਪਣਾ ਨਿੱਜੀ ਸਾਮਾਨ ਰੱਖ ਕੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਬਿਜਲੀ ਦੇ ਖੰਭਿਆਂ ’ਤੇ ਲੱਗੇ ਨਜਾਇਜ਼ ਹੋਰਡਿੰਗ ਉਤਰਵਾਏ ਜਾਣ।
ਇਹ ਵੀ ਪੜ੍ਹੋ : ਨਾਬਾਲਗ ਲੜਕੀ ਨਾਲ ਕੀਤੀ ਛੇੜਛਾੜ, ਦਿੱਤੀਆਂ ਧਮਕੀਆਂ
ਉਨ੍ਹਾਂ ਜ਼ਿਲਾ ਟ੍ਰੈਫਿਕ ਪੁਲਸ ਨੂੰ ਹਦਾਇਤ ਕੀਤੀ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਸੜਕੀ ਪਲਾਨ ਤਿਆਰ ਕੀਤਾ ਜਾਵੇ, ਸੜਕਾਂ ’ਤੇ ਨਜਾਇਜ਼ ਵਾਹਨ ਪਾਰਕ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਜ਼ਿਲੇ ਦੇ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਪਾਸੋਂ ਸੁਝਾਅ ਵੀ ਲਏ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਜਸਨਜੀਤ ਸਿੰਘ ਐੱਸ. ਡੀ. ਐੱਮ, ਡਾ. ਰੀਟਾ ਬਾਲਾ ਸਿਵਲ ਸਰਜਨ, ਕਾਰਜਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ-ਮਲੋਟ ਰਜਨੀਸ਼ ਗਿਰਧਰ, ਜਗਸੀਰ ਸਿੰਘ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਛਾਬੜਾ ਵੀ ਮੌਜੂਦ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਾਸਪੋਰਟ ਸੇਵਾ ਕੇਂਦਰ ਲੋਕਾਂ ਨੂੰ ਸਹੂਲਤਾਂ ਦੇਣ ’ਚ ਰਿਹਾ ‘ਫੇਲ’, ਇਸ ਕਾਰਨ ਲਾਈਨਾਂ ’ਚ ਖੜ੍ਹੇ ਰਹੇ ਲੋਕ
NEXT STORY