ਲੁਧਿਆਣਾ, (ਮੋਹਿਨੀ)- ਰੋਡਵੇਜ਼ ਮੁਲਾਜ਼ਮਾਂ ਕਦੇ ਪੁਤਲੇ ਫੂਕ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਹਨ ਤੇ ਕਦੇ ਟ੍ਰਾਂਸਪੋਰਟ ਵਿਭਾਗ ਵਿਚ ਫੈਲੇ ਭ੍ਰਿਸ਼ਟਾਚਾਰ ਦੀ ਦੁਹਾਈ ਦੇ ਰਹੇ ਹਨ। ਅਜਿਹੇ ਵਿਚ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਕਿਤੇ ਨਾ ਕਿਤੇ ਦਾਲ ਵਿਚ ਕੁਝ ਕਾਲਾ ਨਜ਼ਰ ਆ ਰਿਹਾ ਹੈ, ਜਿਸ ਲਈ ਇਹ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸੌਂ ਰਹੀ ਸਰਕਾਰ ਨੂੰ ਜਗਾ ਰਹੇ ਹਨ। ਅੱਜ ਰੋਡਵੇਜ਼ ਡਿਪੂ ਵਿਚ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ’ਚ ਟ੍ਰਾਂਸਪੋਰਟ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਬੈਠਕਾਂ ਕਰਨ ਦੌਰਾਨ ਹੁਣ ਤੱਕ ਕੋਈ ਠੋਸ ਕਦਮ ਨਾ ਚੁੱਕਣ ਦੇ ਸਬੰਧ ਵਿਚ ਮੁਲਾਜ਼ਮਾਂ ਨੇ ਰੋਸ ਵਜੋਂ ਰੈਲੀ ਕੱਢ ਕੇ ਪ੍ਰਦਰਸ਼ਨ ਕੀਤਾ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਏਟਕ ਦੇ ਰਾਜ ਉਪ ਪ੍ਰਧਾਨ ਮਨਜੀਤ ਸਿੰਘ ਗਿੱਲ, ਜਨਰਲ ਸਕੱਤਰ ਰਣਧੀਰ ਸਿੰਘ ਅਤੇ ਇੰਪਲਾੲੀਜ਼ ਯੂਨੀਅਨ ਦੇ ਰਾਜ ਆਗੂ ਮੱਖਣ ਸਿੰਘ ਨੇ ਕਿਹਾ ਕਿ ਸਾਡੀਆਂ ਮੰਗਾਂ ਮੰਨਣ ਸਬੰਧੀ ਬੈਠਕ ਵਿਚ ਮੰਤਰੀ ਅਤੇ ਅਧਿਕਾਰੀਆਂ ਵਿਚਕਾਰ ਤੈਅ ਹੋਇਆ ਸੀ ਕਿ ਜਲਦ ਤੁਹਾਡੀਆਂ ਮੰਗਾਂ ’ਤੇ ਵਿਚਾਰ ਕਰ ਕੇ ਕੋਈ ਫੈਸਲਾ ਲਿਆ ਜਾਵੇਗਾ ਪਰ ਕਈ ਦਿਨ ਬੀਤਣ ਤੋਂ ਬਾਅਦ ਵੀ ਕਿਸੇ ਮੰਗ ’ਤੇ ਪ੍ਰਵਾਨਗੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਬੇਵਕੂਫ ਬਣਾ ਰਹੀ ਹੈ ਅਤੇ ਐਵੇਂ ਹੀ ਸਮਾਂ ਲੰਘਾਇਆ ਜਾ ਰਿਹਾ ਹੈ, ਜਿਸ ਕਾਰਨ ਰੋਡਵੇਜ਼ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੇਗੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰ ਕੇ ਨਵੇਂ ਐਕਸ਼ਨ ਦੀ ਤਿਆਰੀ ਕਰਨਗੇ।
ਉਨ੍ਹਾਂ ਟ੍ਰਾਂਸਪੋਰਟ ਮੰਤਰੀ ’ਤੇ ਦੋਸ਼ ਲਗਾਇਆ ਕਿ ਡਾਇਰੈਕਟਰ ਟ੍ਰਾਂਸਪੋਰਟ ਦੇ ਅਧਿਕਾਰਾਂ, ਬਦਲੀਆਂ ਅਤੇ ਪ੍ਰਮੋਸ਼ਨਾਂ ਨੂੰ ਆਪਣੇ ਕੋਲ ਰੱਖ ਕੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰ ਰਹੇ ਹਨ। ਜੋ ਕੰਮ ਉਨ੍ਹਾਂ ਲਈ ਹੈ, ਠੇਕੇ ’ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹ ਵਿਚ ਵਾਧਾ ਕਰਨਾ, ਨਵੀਂ ਟ੍ਰਾਂਸਪੋਰਟ ਪਾਲਿਸੀ ਲਾਗੂ ਕਰਨਾ ਅਤੇ ਟਾੲੀਮ ਟੇਬਲ ਦੀ ਸਾਰਣੀ ਵਿਚ ਸੁਧਾਰ ਕਰਨਾ ਬਣਦਾ ਹੈ। ਯੂਨੀਅਨ ਨੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਵੀ ਕੋਸਿਆ।
ਰੈਲੀ ’ਚ ਏਟਕ ਜ਼ਿਲਾ ਪ੍ਰਧਾਨ ਹਰਬੰਸ ਸਿੰਘ ਪੰਧੇਰ, ਕਿਰਨਦੀਪ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਕ੍ਰਿਪਾਲ ਸਿੰਘ, ਗੁਰਚਰਨ ਸਿੰਘ ਦੁੱਗਾ, ਬਲਬੀਰ ਸਿੰਘ ਬੌਬੀ, ਬਲਬੀਰ ਸਿੰਘ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।
ਸੁਵਿਧਾ ਕੇਂਦਰ ’ਚ ਲੋਕਾਂ ਨੂੰ ਝੱਲਣੀਆਂ ਪੈ ਰਹੀਆਂ ਨੇ ਪ੍ਰੇਸ਼ਾਨੀਆਂ
NEXT STORY