ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਮੋਬਾਈਲ ਫ਼ੋਨ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਗੌਰਵ ਸ਼ਰਮਾ ਵਾਸੀ ਪ੍ਰੀਤ ਵਿਹਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਨੂਰਵਾਲਾ ਰੋਡ 'ਤੇ ਪੈਦਲ ਜਾ ਰਿਹਾ ਸੀ। ਇਸੇ ਦੌਰਾਨ ਮਗਰੋਂ ਮੋਟਰਸਾਈਕਲ ਸਵਾਰ 2 ਲੁਟੇਰੇ ਆਏ, ਜਿਨ੍ਹਾਂ ਨੇ ਹਥਿਆਰ ਦੀ ਨੋਕ 'ਤੇ ਉਸ ਦਾ ਮੋਬਾਈਲ ਫ਼ੋਨ ਲੁੱਟ ਲਿਆ ਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਮਗਰੋਂ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮਿਥੁਨ ਕੁਮਾਰ ਤੇ ਅੰਕੁਸ਼ ਕੁਮਾਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, 1 ਮਈ ਤੋਂ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਕਰ ਰਹੇ ਨੌਜਵਾਨ ਨੂੰ ਪੁਲਸ ਨੇ ਰੰਗੇ ਹੱਥੀਂ ਕਰ ਲਿਆ ਕਾਬੂ
NEXT STORY