ਲੁਧਿਆਣਾ (ਗੌਤਮ)- ਆਟੋ ’ਚ ਸਵਾਰੀਆਂ ਬਿਠਾ ਕੇ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਲੁੱਟ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ਵਿਚ ਸੀ.ਆਈ.ਏ.-3 ਦੀ ਪੁਲਸ ਨੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ।
ਪੁਲਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ 6 ਮੋਬਾਈਲ ਫੋਨ, 4 ਮੋਟਰਸਾਈਕਲ, ਆਟੋ ਅਤੇ ਲੋਹੇ ਦਾ ਦਾਤਰ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਡਵੀਜ਼ਨ ਨੰ. 7 ’ਚ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਤਾਜਪੁਰ ਰੋਡ ਦੇ ਰਹਿਣ ਵਾਲੇ ਰਾਮ ਕਿਸ਼ਨ ਉਰਫ ਰਾਮਾ ਅਤੇ ਮੋਹਿਤ ਵਰਮਾ ਉਰਫ ਬੌਣਾ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਤੋਂ ਹੋਰ ਕਈ ਵਾਰਦਾਤਾਂ ਹੱਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੀ.ਆਈ.ਏ.-3 ਦੀ ਟੀਮ ਜੇਲ੍ਹ ਰੋਡ ’ਤੇ ਸਥਿਤ ਨਿਊ ਓਂਕਾਰ ਬਿਹਾਰ ਦੇ ਕੋਲ ਗਸ਼ਤ ਕਰ ਕੇ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸਾਈਡ ’ਤੇ ਪਾਰਕ ਕੀਤਾ ਗਿਆ, ਪੀਲੇ ਰੰਗ ਦਾ ਆਟੋ ਦਿਖਾਈ ਦਿੱਤਾ ਜਿਸ ’ਚ 2 ਕਲੀਨਸ਼ੇਵ ਨੌਜਵਾਨ ਬੈਠੇ ਸਨ। ਪੁਲਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਭੱਜ ਖੜ੍ਹੇ ਹੋਏ ਪਰ ਪੁਲਸ ਨੇ ਦੋਵਾਂ ਨੂੰ ਕਾਬੂ ਕਰ ਲਿਆ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਪਤਾ ਲੱਗਾ ਕਿ ਉਹ ਰੇਲਵੇ ਸਟੇਸ਼ਨ ਦੇ ਬਾਹਰ ਆਟੋ ਖੜ੍ਹਾ ਕਰਦਾ ਹੈ ਅਤੇ ਰਾਤ ਨੂੰ ਪ੍ਰਵਾਸੀ ਲੋਕਾਂ ਨੂੰ ਆਟੋ ’ਚ ਬਿਠਾ ਕੇ ਉਨ੍ਹਾਂ ਨੂੰ ਸੁੰਨਸਾਨ ਇਲਾਕੇ ’ਚ ਲੈ ਜਾਂਦੇ ਹਨ, ਉਥੇ ਉਨ੍ਹਾਂ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਉਨ੍ਹਾਂ ਤੋਂ ਮੋਬਾਈਲ ਤੇ ਹੋਰ ਕੀਮਤੀ ਸਾਮਾਨ ਖੋਹ ਲੈਂਦੇ ਹਨ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਅਣਦੇਖਾ ਕਰਨ 'ਤੇ ਪਵੇਗਾ ਪਛਤਾਉਣਾ
ਮੁਲਜ਼ਮਾਂ ਨੇ ਦੱਸਿਆ ਕਿ ਲੁੱਟ ਦੀਆਂ ਵਾਰਦਾਤਾਂ ਕਰਨ ਦੇ ਨਾਲ-ਨਾਲ ਉਹ ਵੱਖ-ਵੱਖ ਇਲਾਕਿਆਂ ਤੋਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਹਨ। ਜਾਂਚ ’ਚ ਪਤਾ ਲੱਗਾ ਹੈ ਕਿ ਮੁਲਜ਼ਮਾਂ ਖਿਲਾਫ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਹੈ। ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ਾ ਪੂਰਾ ਕਰਨ ਲਈ ਹੀ ਵਾਰਦਾਤਾਂ ਕਰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM Mann ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾ
NEXT STORY