ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਦੇ ਅਧੀਨ ਆਉਂਦੇ ਚੀਮਾ ਚੌਕ ਕੋਲ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਕੰਮ ਤੋਂ ਘਰ ਜਾ ਰਹੇ ਪ੍ਰਵਾਸੀ ਮਜ਼ਦੂਰ ਨੂੰ ਘੇਰ ਕੇ ਲੁਟੇਰਿਆਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਕੇ ਲੁੱਟ ਲਿਆ।
ਜ਼ਖਮੀ ਦੀ ਪਛਾਣ ਜਨਾਰਦਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਉਸ ਦਾ ਮੋਬਾਈਲ ਫੋਨ ਅਤੇ 5000 ਰੁਪਏ ਲੁੱਟ ਲਏ ਅਤੇ ਨਾਲ ਹੀ ਘਰ ਦੀਆਂ ਚਾਬੀਆਂ ਵੀ ਖੋਹ ਲਈਆਂ। ਦੱਸਣਯੋਗ ਹੈ ਕਿ ਲੁਟੇਰਿਆਂ ਅਤੇ ਨਸ਼ੇੜੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਨ੍ਹਾਂ ਨੂੰ ਚੌਕ ’ਤੇ ਗਸ਼ਤ ਕਰ ਰਹੀ ਪੁਲਸ ਦਾ ਵੀ ਡਰ ਨਹੀਂ ਹੈ।
ਇਹ ਵੀ ਪੜ੍ਹੋ : ਮੂਰਤੀ ਵਿਸਰਜਨ ਦੌਰਾਨ ਹੋ ਗਈ ਅਣਹੋਣੀ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਬਿਨਾਂ ਕਿਸੇ ਡਰ ਤੋਂ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਉਨ੍ਹਾਂ ਨੇ ਪ੍ਰਵਾਸੀ ਮਜ਼ਦੂਰ ’ਤੇ ਬਿਨਾਂ ਡਰ ਦੇ ਹਮਲਾ ਕੀਤਾ ਅਤੇ ਵਾਰਦਾਤ ਵਾਲੀ ਜਗ੍ਹਾ ਤੋਂ ਫਰਾਰ ਹੋ ਗਏ। ਉਥੇ ਮੌਕੇ ’ਤੇ ਪੁੱਜੀ ਥਾਣਾ ਮੋਤੀ ਨਗਰ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਜ਼ਖਮੀ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਪੰਪ ਦੇ ਕਰਿੰਦੇ ਤੋਂ ਕੈਸ਼ ਬੈਗ ਖੋਹਣ ਵਾਲਾ ਕਾਰ ਚਾਲਕ ਚੜ੍ਹਿਆ ਪੁਲਸ ਹੱਥੇ
NEXT STORY