ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)–ਫਿਰੋਜ਼ਪੁਰ ਛਾਉਣੀ ਦੇ ਜੀ. ਟੀ. ਰੋਡ ’ਤੇ ਇਕ ਟੈਕਸੀ ਚਾਲਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਕੇ ਉਸ ਕੋਲੋਂ 30 ਹਜ਼ਾਰ ਰੁਪਏ ਅਤੇ ਇਕ ਮੋਬਾਇਲ ਫ਼ੋਨ ਖੋਹ ਕੇ ਲਿਜਾਣ ਵਾਲੇ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਖ਼ਿਲਾਫ਼ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਕੈਂਟ ਦੇ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਲੁਟੇਰਿਆਂ ਦੀ ਪਛਾਣ ਕਰਨ ਲਈ ਪੁਲਸ ਵੱਲੋਂ ਵੱਖ-ਵੱਖ ਟੈਕਨੀਕਲ ਤਰੀਕਿਆਂ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਡਰਾਈਵਰ ਮਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਅਮਰਨਾਥ ਯਾਤਰਾ ਤੋਂ ਯਾਤਰੀਆਂ ਨੂੰ ਲੈ ਕੇ ਫਿਰੋਜ਼ਪੁਰ ਛਾਉਣੀ ਆਇਆ ਸੀ ਅਤੇ ਦੇਰ ਰਾਤ ਹੋਣ ਕਾਰਨ ਉਹ ਗੱਡੀ ਦੇ ਮਾਲਕ ਦੇ ਦਫ਼ਤਰ ਦੇ ਬਾਹਰ ਹੀ ਜੀ. ਟੀ. ਰੋਡ ’ਤੇ ਕਾਰ ਖੜ੍ਹੀ ਕਰਕੇ ਉਸ ’ਚ ਸੁੱਤਾ ਪਿਆ ਸੀ। ਤੜਕੇ ਕਰੀਬ 3 ਵਜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਕੁੱਟਮਾਰ ਕੀਤੀ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਕੇ ਉਸ ਕੋਲੋਂ 30 ਹਜ਼ਾਰ ਰੁਪਏ ਅਤੇ ਮੋਬਾਇਲ ਫੋਨ ਖੋਹ ਕੇ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਹਾਨਗਰ 'ਚ 850 ਟਿਊਬਵੈੱਲਾਂ ਤੋਂ ਕਲੋਰੀਨੇਸ਼ਨ ਤੋਂ ਬਿਨਾਂ ਹੋ ਰਹੀ ਪਾਣੀ ਦੀ ਸਪਲਾਈ
NEXT STORY