ਮੋਗਾ (ਆਜ਼ਾਦ) - ਅਕਾਲਸਰ ਰੋਡ 'ਤੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਦੋ ਦੁਕਾਨਾਂ ਹਿਮਾਲਿਆ ਬੇਕਰੀ ਅਤੇ ਕੋਮਲ ਹੋਮਿਓਪੈਥੀ ਸੈਂਟਰ ਦੀ ਛੱਤ ਨੂੰ ਸੰਨ੍ਹ ਲਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਇਸ ਸਬੰਧੀ ਦੁਕਾਨ ਮਾਲਕਾਂ ਵੱਲੋਂ ਥਾਣਾ ਸਿਟੀ ਸਾਊਥ ਨੂੰ ਸੂਚਿਤ ਕੀਤਾ ਗਿਆ ਪਰ ਦੇਰ ਸ਼ਾਮ ਤੱਕ ਪੁਲਸ ਅਧਿਕਾਰੀ ਘਟਨਾ ਸਥਾਨ 'ਤੇ ਨਹੀਂ ਪਹੁੰਚੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਿਮਾਲਿਆ ਬੇਕਰੀ ਦੇ ਮਾਲਕ ਦੀਪਕ ਸ਼ਰਮਾ ਨੇ ਕਿਹਾ ਕਿ ਬੀਤੀ ਰਾਤ ਅਣਪਛਾਤੇ ਚੋਰ ਉਨ੍ਹਾਂ ਦੀ ਦੁਕਾਨ ਦੀ ਛੱਤ ਨੂੰ ਸੰਨ੍ਹ ਲਾ ਕੇ ਅੰਦਰੋਂ ਕਰੀਬ 45 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਇਲਾਵਾ ਹੋਮਿਓਪੈਥੀ ਸੈਂਟਰ 'ਚ ਆਏ ਅਤੇ ਉਥੋਂ ਕਰੀਬ 35 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਉਕਤ ਚੋਰੀ ਦੀ ਘਟਨਾ ਦਾ ਉਥੇ ਮੌਜੂਦ ਚੌਕੀਦਾਰ ਨੂੰ ਵੀ ਪਤਾ ਨਹੀਂ ਚੱਲ ਸਕਿਆ, ਜਦ ਦੁਕਾਨ ਮਾਲਕਾਂ ਨੇ ਸਵੇਰੇ ਆ ਕੇ ਦੇਖਿਆ ਤਾਂ ਉਨ੍ਹਾਂ ਨੂੰ ਚੋਰੀ ਦਾ ਪਤਾ ਲੱਗਾ। ਚੋਰੀ ਦੀ ਘਟਨਾ ਬੇਕਰੀ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਇਸ ਸਬੰਧੀ ਉਨ੍ਹਾਂ ਥਾਣਾ ਸਿਟੀ ਸਾਊਥ ਪੁਲਸ ਨੂੰ ਸੂਚਿਤ ਕੀਤਾ। ਉਕਤ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅਦਾਲਤ 'ਚ ਗਏ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਆਂਗਨਵਾੜੀ ਮੁਲਾਜ਼ਮਾਂ ਵਲੋਂ ਆਗੂਆਂ ਦੀ ਗ੍ਰਿਫਤਾਰੀ ਦੀ ਜ਼ੋਰਦਾਰ ਨਿੰਦਾ
NEXT STORY