ਲੁਧਿਆਣਾ (ਰਾਜ)- ਲੋਕਾਂ ਨਾਲ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਪੁਲਸ ਨੇ ਦੋ ਬਦਮਾਸ਼ਾਂ ਨੂੰ ਹਥਿਆਰਾਂ ਦੇ ਜਖੀਰੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਇਕ ਗੈਰ-ਕਾਨੂੰਨੀ 32 ਬੋਰ ਦਾ ਪਿਸਤੌਲ, ਦੋ ਜ਼ਿੰਦਾ ਕਾਰਤੂਸ, ਇਕ ਤੇਜ਼ਧਾਰ ਛੁਰਾ, ਇਕ ਮੋਬਾਇਲ ਫੋਨ ਅਤੇ ਵਾਰਦਾਤ 'ਚ ਵਰਤੀ ਗਈ ਚਿੱਟੀ ਬੋਲੈਰੋ ਗੱਡੀ ਬਰਾਮਦ ਕੀਤੀ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ
ਮਾਮਲੇ ਦੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦੀਪ ਚੰਦ ਨੇ ਦੱਸਿਆ ਕਿ 25 ਅਗਸਤ ਨੂੰ ਉਹ ਅਤੇ ਉਨ੍ਹਾਂ ਦੀ ਪੁਲਸ ਟੀਮ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਇਲਾਕੇ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਵਿਸ਼ੇਸ਼ ਮੁਖਬਰ ਨੇ ਜਾਣਕਾਰੀ ਦਿੱਤੀ ਕਿ ਇਲਾਕੇ ਵਿਚ ਪਿਸਤੌਲ ਦੀ ਨੋਕ 'ਤੇ ਲੁੱਟਖੋਹ ਅਤੇ ਸਨੈਚਿੰਗ ਕਰਨ ਦੇ ਆਦੀ ਦੋ ਸ਼ਾਤਿਰ ਮੁਲਜ਼ਮ ਅਜੀਤ ਸਿੰਘ ਉਰਫ਼ ਭੂਮੀਆ ਅਤੇ ਸੰਨੀ ਕੁਮਾਰ ਇਲਾਕੇ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹਥਿਆਰਾਂ ਸਮੇਤ ਬੋਲੈਰੋ ਗੱਡੀ ਵਿਚ ਬੈਠੇ ਹਨ।
ਸੂਚਨਾ ਮਿਲਣ 'ਤੇ ਪੁਲਸ ਟੀਮ ਨੇ ਤੁਰੰਤ ਮੁਹੱਲਾ ਪ੍ਰੀਤਮ ਕਾਲੋਨੀ 'ਚ ਇਕ ਖਾਲੀ, ਸੁੰਨਸਾਨ ਪਲਾਟ 'ਤੇ ਇਕ ਯੋਜਨਾਬੱਧ ਛਾਪਾ ਮਾਰਿਆ। ਪੁਲਸ ਨੇ ਮੌਕੇ ਉਤੇ ਇਕ ਵ੍ਹਾਈਟ ਰੰਗ ਦੀ ਮਹਿੰਦਰਾ ਬੋਲੈਰੋ ਗੱਡੀ ਵਿਚ ਬੈਠੇ ਦੋਵੇਂ ਸ਼ੱਕੀਆਂ ਨੂੰ ਭੱਜਣ ਦਾ ਮੌਕਾ ਦਿੱਤੇ ਬਿਨਾਂ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ 'ਤੇ ਮੁਲਜ਼ਮਾਂ ਤੋਂ ਨਾਜਾਇਜ਼ ਹਥਿਆਰਾਂ ਦਾ ਇਕ ਜ਼ਖੀਰਾ ਬਰਾਮਦ ਹੋਇਆ। ਉਨ੍ਹਾਂ ਤੋਂ ਇਕ ਗ਼ੈਰ-ਕਾਨੂੰਨੀ ਪਿਸਤੌਲ (.32 ਬੋਰ), ਦੋ ਜ਼ਿੰਦਾ ਕਾਰਤੂਸ (7.65 ਮਿਲੀਮੀਟਰ), ਇਕ ਤੇਜ਼ਧਾਰ ਖੱਜਰ, ਇਕ ਮੋਬਾਇਲ ਫੋਨ ਅਤੇ ਬੋਲੈਰੋ ਗੱਡੀ ਜ਼ਬਤ ਕੀਤੀ ਗਈ। ਪੁਲਸ ਨੇ ਦੋਵੇਂ ਮੁਲਜ਼ਮ ਅਜੀਤ ਸਿੰਘ ਉਰਫ਼ ਭੂਮੀਆ ਅਤੇ ਸੰਨੀ ਕੁਮਾਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।
ਇਹ ਵੀ ਪੜ੍ਹੋ: ਜਲੰਧਰ ਪੁਲਸ ਨੇ ਬਣਾਈ ਵਿਸ਼ੇਸ਼ ਰਣਨੀਤੀ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਤੋਂ ਪੂਰੀ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਇਹ ਗੈਰ-ਕਾਨੂੰਨੀ ਹਥਿਆਰ ਕਿਥੋਂ ਖ਼ਰੀਦੇ ਅਤੇ ਸ਼ਹਿਰ 'ਚ ਕਿਹੜੀਆਂ ਵੱਖ-ਵੱਖ ਲੁੱਟ ਦੀਆਂ ਵਾਰਦਾਤਾਂ 'ਚ ਸ਼ਾਮਲ ਰਹੇ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਮੰਡੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਮਨਪ੍ਰੀਤ ਦੇ ਮਾਮਲੇ 'ਚ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਦੇ ਛੱਪੜ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
NEXT STORY