ਭਵਾਨੀਗੜ੍ਹ (ਕਾਂਸਲ): ਪਿੰਡ ਬਾਸੀਆਰਖ ਤੋਂ ਪਿੰਡ ਅਕਬਰਪੁਰ ਨੂੰ ਜਾਂਦੀ ਲਿੰਕ ਸੜਕ ਉੱਪਰ ਮੋਟਰਸਾਈਕਲ ਸਵਾਰ ਆਣਪਛਾਤੇ ਲੁਟੇਰਿਆਂ ਵੱਲੋਂ ਇਕ ਵਿਅਕਤੀ ਨੂੰ ਘੇਰ ਕੇ ਤੇਜ਼ਧਾਰ ਹਥਿਆਰ ਦੀ ਨੋਕ ਉੱਪਰ ਉਸ ਦਾ ਮੋਬਾਈਲ ਫ਼ੋਨ ਤੇ 10 ਹਜ਼ਾਰ ਰੁਪਏ ਦੀ ਨਕਦੀ ਖੋਹ ਦੇ ਰਫੂਚੱਕਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ 2-3 ਮਹੀਨਿਆਂ ਅੰਦਰ...
ਸਥਾਨਕ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਕੁਲਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬਹਿਣੀਵਾਲ ਜ਼ਿਲ੍ਹਾ ਮਾਨਸਾ ਨੇ ਦੱਸਿਆ ਜਦੋਂ ਉਹ ਸੰਗਰੂਰ ਵਿਖੇ ਇਕ ਪ੍ਰਾਇਵੇਟ ਕੰਪਨੀ ’ਚ ਕੰਮ ਕਰਦਾ ਹੈ ਤੇ ਲੰਘੀ 17 ਮਾਰਚ ਨੂੰ ਜਦੋਂ ਉਹ ਕੰਪਨੀ ਦੇ ਕੰਮ ਲਈ ਆਪਣੇ ਮੋਟਰਸਾਈਕਲ ਰਾਹੀਂ ਪਿੰਡ ਬਾਸੀਅਰਖ ਵਿਖੇ ਗਿਆ ਸੀ ਤੇ ਜਦੋਂ ਉਹ ਬਾਅਦ ਦੁਪਹਿਰ ਆਪਣਾ ਕੰਮ ਖ਼ਤਮ ਕਰਕੇ ਵਾਪਸ ਆ ਰਿਹਾ ਸੀ ਤਾਂ ਪਿੰਡ ਬਾਸੀਅਰਖ ਤੋਂ ਪਿੰਡ ਅਕਬਰਪੁਰ ਨੂੰ ਆਉਂਦੀ ਸੜਕ ਉੱਪਰ ਰਸਤੇ ’ਚ ਸਥਿਤ ਇਕ ਸ਼ੈਲਰ ਨਜ਼ਦੀਕ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤਿਆਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਕਿਰਚ ਨੁਮਾ ਹਥਿਆਰ ਦਿਖਾ ਕੇ ਉਸ ਨੂੰ ਡਰਾ ਧਮਕਾ ਕੇ ਉਸ ਦਾ ਮੋਬਾਇਲ ਫ਼ੋਨ ਅਤੇ ਪਰਸ ਜਿਸ ’ਚ 10 ਹਜ਼ਾਰ ਰੁਪਏ ਦੀ ਨਗਦੀ ਸੀ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਕੁਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਨਾ ਮਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਬਰ-ਜ਼ਿਨਾਹ ਮਾਮਲੇ 'ਚ ਨਾਮਜ਼ਦ ਪਾਦਰੀ ਦੇ ਗੈਰ-ਜ਼ਮਾਨਤੀ ਵਾਰੰਟ ਰੱਦ
NEXT STORY