ਬੁਢਲਾਡਾ (ਬਾਂਸਲ)- ਬੁਢਲਾਡਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਵਾਰਡ ਨੰਬਰ 8 'ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਔਰਤ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਾਣਕਾਰੀ ਅਨੁਸਾਰ, ਬਜ਼ੁਰਗ ਔਰਤ ਆਪਣੇ ਘਰ ਦੇ ਬਾਹਰ ਟਹਿਲਣ ਲਈ ਜਾ ਰਹੀ ਸੀ, ਤਾਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਦੂਜੇ ਪਾਸੇ, ਘਟਨਾ ਸਬੰਧੀ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਸ ਵੱਲੋਂ ਮੁਲਜ਼ਮਾਂ ਨੂੰ ਕਦੋਂ ਤੱਕ ਕਾਬੂ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਲਾਵਾਰਿਸ ਹਾਲਤ ’ਚ ਪਏ AK-47 ਦੇ 82 ਕਾਰਤੂਸ ਬਰਾਮਦ
NEXT STORY