ਬਠਿੰਡਾ (ਮਨਜੀਤ)-ਹਲਕਾ ਬਠਿੰਡਾ ਦਿਹਾਤੀ ਅਧੀਨ ਆਉਂਦੇ ਪਿੰਡ ਤਿਉਣਾ ’ਚ ਬੀਤੇ ਦਿਨੀਂ ਇਕ ਗ਼ਰੀਬ ਮਜ਼ਦੂਰ ਪਰਿਵਾਰ ਦੇ ਘਰ ਦੇ ਦੋ ਕਮਰਿਆਂ ਦੀਆਂ ਛੱਤਾਂ ਅਚਾਨਕ ਡਿੱਗ ਗਈਆਂ। ਇਸ ਹਾਦਸੇ ਨੇ ਪਰਿਵਾਰ ਨੂੰ ਆਰਥਿਕ ਤੌਰ 'ਤੇ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਦੇ ਅੰਦਰ ਪਿਆ ਲਗਭਗ ਸਾਰਾ ਸਾਮਾਨ ਮਲਬੇ ਹੇਠਾਂ ਦੱਬ ਕੇ ਟੁੱਟ ਗਿਆ।
ਜਾਣਕਾਰੀ ਅਨੁਸਾਰ ਪੀੜਤ ਪਰਸਨ ਸਿੰਘ ਉਰਫ਼ ਮੇਘਾ ਸਿੰਘ, ਜੋਕਿ ਦਿਹਾੜੀਦਾਰ ਮਜ਼ਦੂਰ ਹੈ, ਆਪਣੇ ਪੁੱਤਰ ਨਾਲ ਤੂੜੀ ਵਾਲੀ ਮਸ਼ੀਨ ’ਤੇ ਕੰਮ ਕਰਨ ਲਈ ਘਰੋਂ ਬਾਹਰ ਗਿਆ ਹੋਇਆ ਸੀ। ਉਸ ਵੇਲੇ ਘਰ ’ਚ ਉਸ ਦੀਆਂ ਧੀਆਂ ਮੌਜੂਦ ਸਨ। ਅਚਾਨਕ ਹੀ ਜਿਵੇਂ ਹੀ ਉਹ ਕਮਰੇ ਤੋਂ ਬਾਹਰ ਕਿਸੇ ਕੰਮ ਲਈ ਨਿਕਲੀਆਂ, ਤੁਰੰਤ ਹੀ ਦੋਵੇਂ ਕਮਰਿਆਂ ਦੀਆਂ ਛੱਤਾਂ ਜ਼ੋਰਦਾਰ ਧਮਾਕੇ ਨਾਲ ਡਿੱਗ ਪਈਆਂ।
ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
ਖ਼ੁਦਕਿਸਮਤੀ ਇਹ ਰਹੀ ਕਿ ਧੀਆਂ ਸਮੇਂ ਸਿਰ ਬਾਹਰ ਨਿਕਲ ਗਈਆਂ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਛੱਤਾਂ ਦੇ ਡਿੱਗ ਜਾਣ ਨਾਲ ਘਰ ਦੇ ਅੰਦਰ ਪਿਆ ਕੀਮਤੀ ਸਾਮਾਨ ਸਾਮਾਨ ਮਲਬੇ ਹੇਠਾਂ ਦੱਬ ਕੇ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਪਰਿਵਾਰ ਦੇ ਮੁਖੀ ਨੇ ਦੱਸਿਆ ਕਿ ਉਸ ਦੀ ਸਾਲਾਂ ਦੀ ਮਿਹਨਤ ਨਾਲ ਜੋ ਕੁਝ ਇਕੱਠਾ ਕੀਤਾ ਸੀ, ਉਹ ਪਲਾਂ ’ਚ ਹੀ ਖ਼ਤਮ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਵੱਡੀ ਗਿਣਤੀ ’ਚ ਮੌਕੇ ’ਤੇ ਪਹੁੰਚੇ ਅਤੇ ਮਲਬਾ ਹਟਾਉਣ ’ਚ ਸਹਿਯੋਗ ਦਿੱਤਾ। ਪਿੰਡ ਦੀ ਪੰਚਾਇਤ ਨੇ ਵੀ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਹੈ ਅਤੇ ਪ੍ਰਸ਼ਾਸਨ ਕੋਲੋਂ ਤੁਰੰਤ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
NEXT STORY