ਸੰਗਰੂਰ (ਦਲਜੀਤ ਸਿੰਘ ਬੇਦੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਐਡਵੋਕੇਟ ਸਿਮਰਪ੍ਰਾਤ ਸਿੰਘ ਬਰਨਾਲਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਬੋਲਦਿਆਂ ਕਿਹਾ ਕਿ 2022 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਭਾਰੀ ਬਹੁਮਤ ਨਾਲ ਪੰਜਾਬ ’ਚ ਸਰਕਾਰ ਬਣੇਗੀ।
ਇਹ ਵੀ ਪੜ੍ਹੋ : ਮਾਛੀਵਾੜਾ ਨੇੜੇ ਪੰਜਗਰਾਈਆਂ ਬੈਂਕ ’ਚ ਚੋਰਾਂ ਨੇ ਲਗਾਇਆ ਪਾੜ, ਲਾਕਰ ਨੂੰ ਕੱਟਣ ਦੀ ਨਾਕਾਮ ਕੋਸ਼ਿਸ਼
ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਸ. ਬਿਕਰਮ ਸਿੰਘ ਮਜੀਠੀਆ ਦੇ ਹੱਕ ’ਚ ਬੋਲਦਿਆਂ ਸਿਮਰਪ੍ਰਤਾਪ ਸਿੰਘ ਨੇ ਉਨ੍ਹਾਂ ਦੇ ਹਲਕੇ ਮਜੀਠਾ ਵਿਖੇ ਸ. ਮਜੀਠੀਆ ਦੀ ਚੋਣ ਪ੍ਰਚਾਰ ਦੌਰਾਨ ਮਾਣਯੋਗ ਸੁਪਰੀਮ ਕੋਰਟ ਵੱਲੋਂ ਸ. ਮਜੀਠੀਆ ਨੂੰ ਦਿੱਤੀ ਰਾਹਤ ਤੇ ਖੁਸ਼ੀ ਜ਼ਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਸਿਮਰਪ੍ਰਾਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਜਾ ਰਹੀਆਂ ਚੋਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਗਠਜੋੜ ਦੀਆਂ ਨੀਤੀਆਂ ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਉਮੀਦਵਾਰ ਸ. ਸੁਖਬੀਰ ਸਿੰਘ ਬਾਦਲ ਹਰ ਦਿਨ ਹਰ ਹਲਕੇ ਵਿੱਚ ਜਾ ਰਹੇ ਲੋਕਾਂ ਨੂੰ ਜਾ ਕੇ ਮਿਲ ਰਹੇ ਹਨ। ਲੋਕਾਂ ਦੇ ਮਿਲ ਰਹੇ ਸਮਰਥਨ ਤੋਂ ਪਤਾ ਲੱਗਦਾ ਹੈ ਕਿ ਅਗਲੇ ਮਹੀਨੇ ਵਿੱਚ ਬਨਣ ਵਾਲੀ ਸਰਕਾਰ ਗਠਜੋੜ ਦੀ ਹੀ ਬਣੇਗੀ ਜਿਸ ਨਾਲ ਪੰਜਾਬ ਵਿਕਾਸ ਅਤੇ ਖੁਸ਼ਹਾਲੀ ਦੇ ਨਾਲ ਨਾਲ ਹਰ ਵਰਗ ਦਾ ਖ਼ਿਆਲ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਸਰਹੱਦ ਪਾਰ ਵਿਅਕਤੀ ਨੇ ਗਰਭਵਤੀ ਪਤਨੀ ਨੂੰ ਦਿੱਤੀ ਦਰਦਨਾਕ ਮੌਤ, ਖੁਦ ਵੀ ਕੀਤੀ ਖੁਦਕੁਸ਼ੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਵਿਦੇਸ਼ ਭੇਜਣ ਦੇ ਨਾਂ ’ਤੇ 56 ਲੱਖ ਰੁਪਏ ਦੀ ਠੱਗੀ, ਜਨਾਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
NEXT STORY