ਬਠਿੰਡਾ/ਸੰਗਤ ਮੰਡੀ (ਵਰਮਾ, ਮਨਜੀਤ)- ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਭਾਰਤ ਮਾਲਾ ਪ੍ਰਾਜੈਕਟ ਲਈ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਅਕਾਲੀ ਦਲ ਨੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਸਰਕਾਰ ਨੂੰ ਅਜਿਹਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਭਰੋਸੇ ’ਚ ਲੈਣਾ ਚਾਹੀਦਾ ਸੀ।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਾਰੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਜ਼ਮੀਨ ਐਕਵਾਇਰ ਕਰਨ ਆਈ ਪੁਲਸ ਪਾਰਟੀ ਤੇ ਕਿਸਾਨ ਹੋ ਗਏ ਆਹਮੋ-ਸਾਹਮਣੇ, ਹੋ ਗਈ ਹਿੰਸਕ ਝੜਪ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਔਰਤ ਨੇ ਫ਼ਰਜ਼ੀ ਦਸਤਾਵੇਜ਼ਾਂ ’ਤੇ ਪਰਸਨਲ ਲੋਨ ਲੈ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
NEXT STORY