ਮਾਨਸਾ (ਮਿੱਤਲ)- ਐੱਸ.ਓ.ਆਈ ਮਾਲਵਾ ਜੋਨ-1 ਦੇ ਪ੍ਰਧਾਨ ਰੌਬਿਨ ਸਿੰਘ ਬਰਾੜ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਐੱਸ.ਓ.ਆਈ ਦੀ ਜਿੱਤ ਨੂੰ ਇਤਿਹਾਸਿਕ ਕਰਾਰ ਦਿੰਦਿਆਂ ਕਿਹਾ ਕਿ ਐੱਸ.ਓ.ਆਈ ਦੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਉੱਪਰ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਐੱਸ.ਓ.ਆਈ ਨੇ ਇਸ ਵਾਰ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਿੱਚ ਹੋਈਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਐੱਸ.ਓ.ਆਈ ਦੀ ਜਿੱਤ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਜਿੱਤ ਦੀ ਨੀਂਹ ਰੱਖ ਦਿੱਤੀ ਹੈ ਅਤੇ ਇਸ ਦਾ ਸਿਹਰਾ ਐੱਸ.ਓ.ਆਈ ਪੰਜਾਬ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨੂੰ ਜਾਂਦਾ ਹੈ। ਪਰਮਿੰਦਰ ਸਿੰਘ ਬਰਾੜ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਐੱਸ.ਓ.ਆਈ ਦਿਨੋ-ਦਿਨ ਮਜਬੂਤ ਹੋ ਰਹੀ ਹੈ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਹੀ ਅਜਿਹੀ ਇੱਕ-ਇੱਕ ਪਾਰਟੀ ਹੈ ਜੋ ਨੌਜਵਾਨਾਂ ਦੀ ਪ੍ਰਤੀਨਿਧਤਾ ਕਰਦੀ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ: ਬਿਕਰਮ ਸਿੰਘ ਮਜੀਠੀਆ ਅਤੇ ਸ: ਪਰਮਿੰਦਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਸ਼੍ਰੌਮਣੀ ਅਕਾਲੀ ਦਲ ਦਾ ਵਿਦਿਆਰਥੀ ਵਿੰਗ(ਐੱਸ.ਓ.ਆਈ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਜਿੱਤ ਵਿੱਚ ਵੱਡਾ ਯੋਗਦਾਨ ਪਾਵੇਗਾ। ਇਸ ਮੌਕੇ ਅਮਨਦੀਪ ਸਿੰਘ, ਅੰਗਰੇਜ ਸਿੰਘ, ਕੁਲਸ਼ੇਰ ਸਿੰਘ ਰੂਬਲ, ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਲਾਪਤਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
NEXT STORY