ਜਲਾਲਾਬਾਦ (ਨਿਖੰਜ,ਜਤਿੰਦਰ ): ਈ.ਜੀ.ਐੱਸ/ਏ.ਆਈ.ਈ/ਐੱਸ.ਟੀ.ਆਰ ਅਧਿਆਪਕ ਵਰਗ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।ਤਨਖਾਹਾਂ ਦੀ ਮੰਗ ਨੂੰ ਲੈ ਕੇ ਅੱਜ ਯੂਨੀਅਨ ਦੇਜ਼ਿਲਾ ਪ੍ਰਧਾਨ ਜਸਪਾਲ ਸਿੰਘ ਟਿਵਾਣਾ ਅਤੇ ਸਤਨਾਮ ਸਿੰਘ ਕੋਟੂਵਾਲਾ ਨੇ ਸਾਂਝ ਪ੍ਰੈੱਸ ਨੋਟ ਜਾਰੀ ਕਰਦਿਆਂ ਹੋਇਆ ਦੱਸਿਆ ਕਿ ਇਕ ਪਾਸੇ ਤਾਂ ਸਾਰਾ ਦੇਸ਼ ਕੋਵਿਡ-19 ਨਾਲ ਜੂਝ ਰਿਹਾ ਹੈ ਅਤੇ ਦੂਸਰੇ ਪਾਸੇ ਈ.ਜੀ.ਐੱਸ/ਏ.ਆਈ.ਈ /ਐੱਸ.ਟੀ ਆਰ ਅਧਿਆਪਕਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਕਾਰਨ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਕੋਲ ਕਣਕ ਅਤੇ ਰਾਸ਼ਨ ਖ਼ਰੀਦਣ ਲਈ ਪੈਸੇ ਨਹੀਂ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਅਧਿਆਪਕਾਂ ਨੂੰ ਘੱਟ ਤਨਖ਼ਾਹ ਦੇ ਕੇ ਇਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਅਧਿਆਪਕਾਂ ਨੂੰ ਤਨਖਾਹ ਕਦੇ ਵੀ ਸਮੇਂ ਸਿਰ ਸਰਕਾਰ ਵਲੋਂ ਨਹੀਂ ਦਿੱਤੀ ਜਾਂਦੀ। ਆਗੂਆਂ ਨੇ ਕਿਹਾ ਕਿ ਈ.ਜੀ.ਐੱਸ/ਏ.ਆਈ.ਈ /ਐੱਸ.ਟੀ.ਆਰ ਅਧਿਆਪਕ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕਰ ਕੇ ਇਨ੍ਹਾਂ ਦੀਆਂ ਤਨਖ਼ਾਹਾਂ 'ਚ ਵਾਧਾ ਕੀਤਾ ਜਾਵੇ ਅਤੇ ਪਿਛਲੇ ਮਹੀਨਿਆਂ ਦੀ ਰਹਿੰਦੀ ਬਕਾਇਆ ਤਨਖ਼ਾਹਾਂ ਵੀ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ ਤਾਂ ਜੋ ਇਹ ਅਧਿਆਪਕ ਆਪਣੇ ਘਰਾਂ ਦਾ ਗੁਜ਼ਾਰਾ ਠੀਕ ਢੰਗ ਨਾਲ ਚਲਾ ਸਕਣ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਅਧਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਚੰਡੀਗੜ੍ਹ 'ਚ ਕੋਰੋਨਾ ਨੇ ਮਚਾਈ ਤੜਥੱਲੀ, ਇੱਕੋ ਦਿਨ 11 ਕੇਸ ਆਏ ਸਾਹਮਣੇ
NEXT STORY