ਪਟਿਆਲਾ (ਸੁਖਦੀਪ ਸਿੰਘ ਮਾਨ) : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਹਿਰ ਵਿਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਮਾਈਸਰ ਮੰਦਰ ਰੋਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਅੰਮਰੁਤ-2 ਸਕੀਮ ਤਹਿਤ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਈ ਜਾਵੇਗੀ ਅਤੇ 2 ਨਵੇਂ ਟਿਊਬਵੈੱਲ ਪੰਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਅਗਲੇ 8 ਮਹੀਨਿਆਂ ਵਿਚ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਸ਼ਹਿਰ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਣਾ ਸ਼ਹਿਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਅਧੂਰੇ ਪਏ ਕੰਮ ਜੰਗੀ ਪੱਧਰ 'ਤੇ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਕਿਸਾਨਾਂ ਦੇ ਮੁਆਵਜ਼ੇ ਬਾਰੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ, ਪੜ੍ਹੋ ਪੂਰੀ ਖ਼ਬਰ
NEXT STORY