ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਫਸਲ ਲਗਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੇ ਐਲਾਨ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ : ਚੀਨ 'ਚ ਇਮਾਰਤ ਡਿੱਗਣ ਕਾਰਨ 20 ਤੋਂ ਵਧ ਲੋਕ ਫਸੇ ਤੇ 39 ਹੋਰ ਲਾਪਤਾ
ਇੱਥੋਂ ਜਾਰੀ ਇਕ ਬਿਆਨ 'ਚ ਸੰਧਵਾਂ ਨੇ ਕਿਹਾ ਕਿ ਭੂਜਲ ਦੇ ਦਿਨ-ਬ-ਦਿਨ ਡਿੱਗਦੇ ਪੱਧਰ ਨੂੰ ਰੋਕਣ ਲਈ ਜਿੱਥੇ ਰਾਜ ਸਰਕਾਰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ, ਉਥੇ ਹੀ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬਚਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਖੇਤੀਬਾੜੀ ਅਤੇ ਭੂਜਲ ਲਈ ਬੇਹੱਦ ਮਹੱਤਵਪੂਰਣ ਹੈ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਿਵਾਇਤੀ ਢੰਗ ਨਾਲ ਝੋਨੇ ਦੀ ਫਸਲ ਲਗਾਉਣ ਦੀ ਬਜਾਏ ਜ਼ਿਆਦਾ ਤੋਂ ਜ਼ਿਆਦਾ ਖੇਤਰਫਲ ਸਿੱਧੀ ਬਿਜਾਈ ਦੇ ਅਧੀਨ ਲਿਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਕੂਲ ਟਾਈਮਿੰਗ ਨੂੰ ਲੈ ਕੇ ਦੁਚਿੱਤੀ ਦੀ ਸਥਿਤੀ 'ਚ ਇਹ ਸਕੂਲ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਸਕੂਲ ਟਾਈਮਿੰਗ ਨੂੰ ਲੈ ਕੇ ਦੁਚਿੱਤੀ ਦੀ ਸਥਿਤੀ 'ਚ ਇਹ ਸਕੂਲ
NEXT STORY