ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ 4 ਵੱਖ-ਵੱਖ ਮਾਮਲਿਆਂ ਵਿਚ 165 ਬੋਤਲਾਂ ਸ਼ਰਾਬ ਸਮੇਤ 2 ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 2 ਵਿਅਕਤੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ।
ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਰਣਜੀਤ ਸਿੰਘ ਜਦੋਂ ਗਸ਼ਤ ਦੌਰਾਨ ਟੀ. ਪੁਆਇੰਟ ਬੱਗੂਆਣਾ ਬਸਤੀ ਸੰਗਰੂਰ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਰੇਖਾ ਰਾਣੀ ਵਾਸੀ ਸੰਗਰੂਰ ਸ਼ਰਾਬ ਵੇਚਣ ਦੀ ਆਦੀ ਹੈ। ਜੋ ਉੱਭੇਵਾਲ ਸਾਇਡ ਤੋਂ ਆ ਰਹੀ ਹੈ। ਸੂਚਨਾ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 9 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਸੁਨਾਮ ਦੇ ਪੁਲਸ ਅਧਿਕਾਰੀ ਨਾਜਰ ਸਿੰਘ ਜਦੋਂ ਸ਼ਹੀਦ ਭਗਤ ਸਿੰਘ ਚੌਂਕ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਭੂਰੋ ਵਾਸੀ ਸੁਨਾਮ ਸਸਤੇ ਭਾਅ 'ਤੇ ਸ਼ਰਾਬ ਲਿਆਕੇ ਵੇਚਣ ਦੀ ਆਦੀ ਹੈ। ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਸ਼ਰਾਬ ਬਰਾਮਦ ਹੋ ਸਕਦੀ ਹੈ। ਸੂਚਨਾ ਦੇ ਆਧਾਰ 'ਤੇ ਉਸ ਦੇ ਘਰ ਰੇਡ ਕਰਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।
ਇਸੇ ਤਰ੍ਹਾਂ ਨਾਲ ਥਾਣਾ ਭਵਾਨੀਗੜ੍ਹ ਦੇ ਪੁਲਸ ਅਧਿਕਾਰੀ ਕ੍ਰਿਪਾਲ ਸਿੰਘ ਗਸ਼ਤ ਦੌਰਾਨ ਜਦੋਂ ਕਾਂਗੜਾ ਤੋਂ ਜੋਲੀਆਂ ਜਾ ਰਹੇ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਦੇਵ ਸਿੰਘ ਵਾਸੀ ਜੋਲੀਆਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਸ਼ਰਾਬ ਬਰਾਮਦ ਹੋ ਸਕਦੀ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਦੇ ਘਰੋਂ 84 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸੇ ਤਰ੍ਹਾਂ ਨਾਲ ਥਾਣਾ ਲਹਿਰਾ ਦੇ ਹੌਲਦਾਰ ਸੁੱਖਾ ਸਿੰਘ ਜਦੋਂ ਪਿੰਡ ਰਾਮਪੁਰਾ ਜਵਾਹਰਵਾਲਾ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਜਗਸੀਰ ਸਿੰਘ ਉਰਫ ਸੀਰਾ ਵਾਸੀ ਰਾਮਪੁਰਾ ਜਵਾਹਰਵਾਲਾ ਆਪਣੇ ਘਰ ਸ਼ਰਾਬ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸਦੇ ਘਰੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ।
ਪੰਜਾਬ 'ਜੀ. ਐੱਸ. ਟੀ.' ਇਕੱਠਾ ਕਰਨ 'ਚ ਗੁਆਂਢੀ ਸੂਬਿਆਂ ਤੋਂ ਪਿੱਛੇ
NEXT STORY