ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ 36 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਇਕ ਵਿਅਕਤੀ ਖਿਲਾਫ ਚਿੱਟਾ ਵੇਚਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ।
ਥਾਣਾ ਸ਼ੇਰਪੁਰ ਦੇ ਹੌਲਦਾਰ ਓਮਕਾਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਰਿੰਕੂ ਸਿੰਘ ਵਾਸੀ ਸ਼ੇਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 36 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁੱਛਗਿਛ ਦੌਰਾਨ ਉਸ ਨੇ ਦੱਸਿਆ ਕਿ ਉਹ ਇਹ ਸ਼ਰਾਬ ਸੰਨੀ ਸਿੰਘ ਵਾਸੀ ਸ਼ੇਰਪੁਰ ਤੋਂ ਲੈ ਕੇ ਆਇਆ ਹੈ। ਪੁਲਸ ਵੱਲੋਂ ਉਸ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਗਸ਼ਤ 'ਤੇ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਧਰਮਿੰਦਰ ਸਿੰਘ ਉਰਫ ਕਾਕਾ ਵਾਸੀ ਸੰਗਰੂਰ ਚਿੱਟਾ ਵੇਚਣ ਦਾ ਆਦੀ ਹੈ। ਜੋ ਅੱਜ ਵੀ ਪਟਿਆਲਾ ਗੇਟ ਸੰਗਰੂਰ ਸਾਇਡ ਤੋਂ ਚਿੱਟਾ ਵੇਚਣ ਆਵੇਗਾ। ਸੂਚਨਾ ਦੇ ਆਧਾਰ 'ਤੇ ਉਸ ਵਿਰੁੱਧ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸੰਗਰੂਰ 'ਚ ਲੋਕਾਂ ਨੂੰ ਜਾਗਰੂਕ ਕਰਨ ਆਇਆ ਜਿੰਨ੍ਹ ! (ਵੀਡੀਓ)
NEXT STORY