ਸੰਗਰੂਰ (ਬੇਦੀ) : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਸੰਗਰੂਰ ਦੀ ਪ੍ਰਧਾਨ ਮਨਦੀਪ ਕੁਮਾਰੀ ਦੀ ਅਗਵਾਈ ਹੇਠ ਇਕੱਠੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹੈਦਰਾਬਾਦ ਵਿਚ ਮਹਿਲਾ ਵੈਟਰਨਰੀ ਡਾਕਟਰ ਨਾਲ ਸਮੂਹਿਕ ਜ਼ਬਰ-ਜਨਾਹ ਤੋਂ ਬਾਅਦ ਲਾਸ਼ ਸਾੜਣ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਬਲਾਕ ਪ੍ਰਧਾਨ ਮਨਦੀਪ ਕੁਮਾਰੀ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਚਾਰ ਦਰਿੰਦਿਆਂ ਨੂੰ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਸੁਣਾਈ ਜਾਵੇ । ਸਰਬਜੀਤ ਕੌਰ ਖ਼ਜਾਨਚੀ ਨੇ ਕਿਹਾ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਕਾਨੂੰਨ ਵਿੱਚ ਸੋਧ ਲਿਆਉਣ ਦੀ ਲੋੜ ਹੈ ਤਾਂ ਜੋ ਕੋਈ ਵੀ ਵਿਅਕਤੀ ਅੱਗੇ ਤੋਂ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਦਸ ਵਾਰ ਸੋਚੇ।
ਉਥੇ ਹੀ ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਵੂਮੈਨ ਹੈਲਪ ਨੰਬਰ ਜੋ ਜਾਰੀ ਕੀਤਾ ਗਿਆ ਹੈ, ਉਹ ਪੂਰਨ ਤੌਰ 'ਤੇ ਕੰਮ ਨਹੀਂ ਕਰਦਾ, ਜਿਸ ਕਰਕੇ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹ। ਇਸ ਦੌਰਾਨ ਪੁਸ਼ਪਾ ਰਾਣੀ ,ਅਨੀਤਾ ਰਾਣੀ ਮਨਦੀਪ ਸ਼ਰਮਾ, ਰਾਜਵਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਵੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਹਾਜ਼ਰ ਸਨ।
ਜੱਗੂ ਭਗਵਾਨਪੁਰੀਆਂ ਦਾ ਕਬੱਡੀ ਫੈਡਰੇਸ਼ਨ ਦੇ ਖ਼ਿਡਾਰੀਆਂ ਨਾਲ ਕੋਈ ਸਬੰਧ ਨਹੀਂ : ਟੋਨਾ ਬਾਰੇਵਾਲਾ
NEXT STORY