ਸੰਗਰੂਰ (ਸਿੰਗਲਾ): ਕੋਵਿਡ-19 ਦੀ ਮਹਾਮਾਰੀ ਨੂੰ ਰੋਕਣ ਲਈ ਪੰਜਾਬ 'ਚ ਲਗਾਏ ਗਏ ਕਰਫ਼ਿਊ ਕਾਰਨ ਕਈ ਸੂਬਿਆਂ ਦੇ ਵਿਅਕਤੀ ਪੰਜਾਬ ਵਿਚ ਫਸੇ ਹੋਏ ਹਨ। ਪੰਜਾਬ ਸਰਕਾਰ ਦੇ ਯਤਨਾ ਸਦਕਾ ਇਨ੍ਹਾਂ ਨੂੰ ਵਾਪਸ ਆਪਣੇ ਘਰਾਂ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਅੱਜ ਸੰਗਰੂਰ ਤੋਂ ਮੱਧ ਪ੍ਰਦੇਸ਼ ਨਾਲ ਸਬੰਧਤ ਵਿਅਕਤੀਆਂ ਨੂੰ ਉਨ੍ਹਾਂ ਦੇ ਸੂਬੇ ਤੱਕ ਪਹੁੰਚਾਉਣ ਲਈ ਬੱਸਾਂ ਰਾਹੀਂ ਪਟਿਆਲਾ ਰੇਲਵੇ ਸਟੇਸ਼ਨ ਤੱਕ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਪਟਿਆਲਾ ਵਿਖੇ ਪਹੁੰਚਾਉਣ ਲਈ ਜ਼ਿਲਾ ਸੰਗਰੂਰ 'ਚੋਂ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਬੱਸਾਂ ਨੋਡਲ ਅਫਸਰਾਂ ਦੀ ਅਗਵਾਈ ਹੇਠ ਰਵਾਨਾ ਕੀਤੀਆਂ ਗਈਆਂ । ਇਨ੍ਹਾਂ ਨੋਡਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਮੂਹ ਵਿਅਕਤੀਆਂ ਨੂੰ ਮੈਡੀਕਲ ਸਕਰੀਨਿੰਗ ਉਪਰੰਤ ਸਰਟੀਫਿਕੇਟ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਜ਼ਿਲਾ ਪੱਧਰ 'ਤੇ ਡਿਪਟੀ ਡਾਇਰੈਕਟਰ ਫ਼ੈਕਟਰੀ ਸੰਗਰੂਰ ਨੂੰ ਨੋਡਲ ਅਫਸਰ ਲਗਾਇਆ ਗਿਆ ਜਿਨ੍ਹਾਂ ਨੇ ਵੱਖ-ਵੱਖ ਸਬ-ਡਵੀਜ਼ਨਾਂ ਤੇ ਲਗਾਏ ਗਏ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਇਸ ਸਾਰੀ ਕਾਰਵਾਈ ਨੂੰ ਪੂਰਾ ਕੀਤਾ ।ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲਾ ਭਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਤੋਂ 17 ਬੱਸਾਂ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਮੱਧ ਪ੍ਰਦੇਸ਼ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਰਹਿੰਦੇ ਹੋਰਨਾਂ ਸੂਬਿਆਂ ਦੇ ਵਸਨੀਕਾਂ ਨੂੰ ਵੀ ਲੜੀਵਾਰ ਆਪੋ-ਆਪਣੇ ਰਾਜਾਂ 'ਚ ਭੇਜਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।
ਬਠਿੰਡਾ ਜੇਲ 'ਚ ਗੈਂਗਵਾਰ, ਗੈਂਗਸਟਰ ਨਵਦੀਪ ਚੱਠਾ ਦੀ ਬੁਰੀ ਤਰ੍ਹਾਂ ਕੁੱਟਮਾਰ
NEXT STORY