ਸੰਗਰੂਰ (ਬੇਦੀ) : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ-ਸਹਿਤ-ਸੀ.ਜੇ.ਐਮ. ਸ਼੍ਰੀਮਤੀ ਨੀਤਿਕਾ ਵਰਮਾ ਵਲੋਂ ਜ਼ਿਲਾ ਜੇਲ ਸੰਗਰੂਰ ਅਤੇ ਸਬ ਜੇਲ ਮਾਲੇਰਕੋਟਲਾ ਵਿਖੇ ਕੈਂਪ ਕੋਰਟ ਲਗਾਈ। ਇਸ ਦੌਰਾਨ ਉਨ੍ਹਾਂ ਨੇ ਵਿਚਾਰ ਅਧੀਨ 5 ਅਪਰਾਧਿਕ ਮਾਮਲਿਆਂ ਦੀ ਸੁਣਵਾਈ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ 7 ਕੈਦੀਆਂ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ।
ਸੀ.ਜੇ.ਐਮ. ਨੇ ਉਕਤ ਕੈਦੀਆਂ ਦੀ ਰਿਹਾਈ ਦੇ ਆਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਕਿਸੇ ਵੀ ਅਪਰਾਧਿਕ ਮਾਮਲੇ ਵਿਚ ਸ਼ਾਮਲ ਨਾ ਹੋਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਨੀਤਿਕਾ ਵਰਮਾ ਵਲੋਂ ਵਿਚਾਰ ਅਧੀਨ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜੇਲ ਸੁਪਰਡੈਂਟ ਸੰਗਰੂਰ ਅਤੇ ਡਿਪਟੀ ਸੁਪਰਡੈਂਟ ਸਬ ਜੇਲ ਮਾਲੇਰਕੋਟਲਾ ਨੇ ਦੱਸਿਆ ਕਿ ਮਹੀਨੇ ਵਿਚ ਦੋ ਵਾਰੀ ਵਿਚਾਰ ਅਧੀਨ ਕੈਦੀਆਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ।
ਪੁੱਤਰ ਹੋਣ ਦੀ ਖੁਸ਼ੀ ’ਚ ਪੀਤੀ ਸ਼ਰਾਬ, ਮਿਲੀ ਮੌਤ
NEXT STORY