ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਵਿਸ਼ਵ ਅਧਿਆਪਕ ਦਿਵਸ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਰਾਜ ਪੁਰਸਕਾਰ ਸਮਾਰੋਹ ਦੌਰਾਨ ਸੂਬੇ ਦੇ 71 ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਲਈ ਵੀ ਮਾਣ ਦੀ ਗੱਲ ਰਹੀ ਕਿਉਂਕਿ ਇਸ ਹਲਕੇ ਦੇ 10 ਸਮਰਪਿਤ ਅਤੇ ਮਿਹਨਤੀ ਅਧਿਆਪਕਾਂ ਨੂੰ ਵੀ ਸਿੱਖਿਆ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਸਨਮਾਨ ਹਾਸਲ ਹੋਇਆ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਇਹ ਸਾਡੇ ਸੰਗਰੂਰ ਹਲਕੇ ਲਈ ਮਾਣ ਦਾ ਮੌਕਾ ਹੈ ਕਿ ਸਾਡੇ ਹਲਕੇ ਦੇ ਸਮਰਪਿਤ ਅਧਿਆਪਕਾਂ ਦੀ ਸੇਵਾ ਨੂੰ ਰਾਜ ਪੱਧਰ ’ਤੇ ਸਨਮਾਨ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! 50 ਤੋਂ ਵੱਧ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ ਲਿਸਟ
ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੇ ਆਪਣੀ ਸਿੱਖਿਆ ਸੇਵਾ, ਸਮਰਪਣ ਅਤੇ ਬੱਚਿਆਂ ਦੇ ਭਵਿੱਖ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਈ ਹੈ, ਉਹ ਸੱਚਮੁੱਚ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੇ ਜਿਨ੍ਹਾਂ ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਆ ਗਿਆ ਹੈ, ਉਹ ਹਨ ਕਰਮਜੀਤ ਸਿੰਘ, ਕੁਲਦੀਪ ਸਿੰਘ, ਅੰਤਰਜੀਤ ਸਿੰਘ, ਸੁਖਬੀਰ ਸਿੰਘ, ਗੁਰਿੰਦਰ ਸਿੰਘ, ਸੁਖਪਾਲ ਸਿੰਘ, ਪਰਮਲ ਸਿੰਘ, ਸਿੰਮੀ ਰਾਣੀ, ਮੁਹੰਮਦ ਅਸਦ ਅਹਿਸਾਨ ਅਤੇ ਕਵਲਦੀਪ ਸਿੰਘ।
ਮੀਤ ਹੇਅਰ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਮੀਤ ਹੇਅਰ ਨੇ ਸਾਰੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਉਹ ਸ਼ਖਸੀਅਤਾਂ ਹਨ, ਜਿਨ੍ਹਾਂ ਨੇ ਪਿੰਡਾਂ ਤੇ ਸ਼ਹਿਰਾਂ ’ਚ ਬੱਚਿਆਂ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਸਿਰਫ ਗਿਆਨ ਨਹੀਂ ਦਿੰਦਾ ਸਗੋਂ ਸਮਾਜ ਦਾ ਭਵਿੱਖ ਤਿਆਰ ਕਰਦਾ ਹੈ। ਸਿੱਖਿਆ ਸੇਵਾ ਸਭ ਤੋਂ ਉੱਚਾ ਧਰਮ ਹੈ ਅਤੇ ਇਹ ਸਨਮਾਨ ਉਨ੍ਹਾਂ ਦੀ ਨਿਸ਼ਕਾਮ ਭਗਤੀ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ’ਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੀ ਦਿੱਖ, ਸਹੂਲਤਾਂ ਅਤੇ ਗੁਣਵੱਤਾ ਵਿਚ ਇਤਿਹਾਸਕ ਬਦਲਾਅ ਆਇਆ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ ਅਤੇ ਇਹ ਸਭ ਸਾਡੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।
ਸਿੱਖਿਆ ਸੁਧਾਰਾਂ ਦਾ ਮਾਡਲ ਬਣ ਰਿਹੈ ਪੰਜਾਬ
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿੱਖਿਆ ਪ੍ਰਣਾਲੀ ਤੇਜ਼ੀ ਨਾਲ ਆਧੁਨਿਕਤਾ ਵੱਲ ਵਧ ਰਹੀ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਮਾਪਦੰਡਾਂ ਦੇ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ। ਜਿਹੜੇ ਅਧਿਆਪਕ ਸੱਚੀ ਸਮਰਪਣ ਨਾਲ ਆਪਣਾ ਫਰਜ਼ ਨਿਭਾ ਰਹੇ ਹਨ, ਉਨ੍ਹਾਂ ਨੂੰ ਇਹ ਸਨਮਾਨ ਉਨ੍ਹਾਂ ਦੀ ਮਿਹਨਤ ਦੀ ਸੱਚੀ ਕਦਰ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਪੰਜਾਬ 'ਚ Flipkart ਨਾਲ ਹੀ ਵੱਜ ਗਈ ਠੱਗੀ, 221 iPhone ਸਣੇ ਕਰੋੜਾਂ ਰੁਪਏ ਦਾ ਸਾਮਾਨ ਗਾਇਬ
ਅਧਿਆਪਕਾਂ ਦਾ ਧੰਨਵਾਦ ਤੇ ਵਾਅਦਾ
ਸਨਮਾਨਿਤ ਅਧਿਆਪਕਾਂ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਉਹ ਇਸਨੂੰ ਹੋਰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਨੂੰ ਬੱਚਿਆਂ ਦੀ ਸਿੱਖਿਆ ’ਚ ਹੋਰ ਸੁਧਾਰ ਕਰਨ ਲਈ ਪ੍ਰੇਰਿਤ ਕਰੇਗਾ। ਮੀਤ ਹੇਅਰ ਨੇ ਕਿਹਾ ਕਿ ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਜੀ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਰਹੇ ਹਨ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ’ਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਕ ਰੋਡ ਤੇ ਗਾਰਮੈਂਟ ਦੁਕਾਨ 'ਤੇ ਚੋਰੀ, ਨਾਲ ਲੱਗਦੇ ਘਰੋਂ ਟੂਟੀਆਂ ਵੀ ਲੈ ਗਏ ਚੋਰ
NEXT STORY