ਲੁਧਿਆਣਾ (ਅਨਿਲ)- ਥਾਣਾ ਪੀ. ਏ. ਯੂ. ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਸਕਾਰਪੀਓ ਗੱਡੀ ਚੋਰੀ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣੇਦਾਰ ਸੁਖਬੇਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਗੁਰਚਰਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੂਥਗੜ੍ਹ ਮੇਹਰਬਾਨ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ 15 ਅਕਤੂਬਰ ਨੂੰ ਉਹ ਆਪਣੇ ਦੋਸਤਾਂ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਹੋ ਰਹੇ ਸਰਸ ਮੇਲੇ ਨੂੰ ਦੇਖਣ ਲਈ ਗਿਆ ਸੀ, ਜਿਸ ਦੌਰਾਨ ਉਸ ਨੇ ਆਪਣੀ ਸਕਾਰਪੀਓ ਗੱਡੀ ਡਾਕ ਘਰ ਕੋਲ ਬੈਂਕ ਆਫ ਸਟੇਟ ਦੇ ਕੋਲ ਖੜ੍ਹੀ ਕਰ ਦਿੱਤੀ ਅਤੇ ਆਪਣੇ ਸਾਥੀਆਂ ਨਾਲ ਯੂਨੀਵਰਸਿਟੀ ਦੇ ਅੰਦਰ ਮੇਲਾ ਦੇਖਣ ਚਲਾ ਗਿਆ।
ਜਦੋਂ ਕੁਝ ਘੰਟੇ ਬਾਅਦ ਉਹ ਅੰਦਰੋਂ ਮੇਲਾ ਦੇਖ ਕੇ ਵਾਪਸ ਆਏ ਤਾਂ ਉਥੋਂ ਉਸ ਦੀ ਸਕਾਰਪੀਓ ਗੱਡੀ ਗਾਇਬ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਮੁਲਜ਼ਮਾਂ ਖਿਲਾਫ ਚੋਰੀ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਵਲੋਂ ਉਕਤ ਮਾਮਲੇ ’ਚ ਜਾਂਚ ਕਰਦੇ ਹੋਏ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਹਾਲ ਦੀ ਘੜੀ ਪੁਲਸ ਨੇ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫ਼ਰੀਦਕੋਟ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 13 ਦਸੰਬਰ ਤੱਕ ਹੁਕਮ ਜਾਰੀ
NEXT STORY