ਮੋਗਾ, (ਆਜ਼ਾਦ)- ਬੁੱਧਵਾਰ ਰਾਤ ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਸਤੀ ਭਾਟੇਕੀ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਉਰਫ ਜੱਸਾ (27) ਵਲੋਂ ਆਪਣੇ ਘਰ ਅੰਦਰ ਹੀ ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਹ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਕਮਰੇ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਜਦੋਂ ਗੋਲੀ ਲੱਗਣ ਦੀ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਦਰਵਾਜਾ ਖੋਲ੍ਹਣ ਦਾ ਯਤਨ ਕੀਤਾ ਪਰ ਦਰਵਾਜਾ ਅੰਦਰੋਂ ਬੰਦ ਸੀ, ਜਿਸ ’ਤੇ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਅਤੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪਹਿਲਾਂ ਤਾਂ ਮੋਬਾਇਲ ਫੋਨ ਕੀਤਾ ਪਰ ਉਸ ਨੇ ਨਾ ਚੁੱਕਿਆ ਤਾਂ ਦਰਵਾਜਾ ਤੋੜ ਕੇ ਉਸ ਨੂੰ ਬਾਹਰ ਕੱਢਿਆ ਗਿਆ। ਥਾਣਾ ਮੁਖੀ ਨੇ ਕਿਹਾ ਕਿ ਪੁਲਸ ਨੇ ਅਸਲੇ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਸਪੀਕਰ ਸੰਧਵਾਂ ਨੇ ਕੀਤੀ ਦਲਾਈ ਲਾਮਾ ਨਾਲ ਮੁਲਾਕਾਤ
NEXT STORY