ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ/ ਸੁਖਪਾਲ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਉਦੇਕਰਨ ਵਿਖੇ ਪ੍ਰਿੰਸੀਪਲ ਵਿਜੈ ਕੁਮਾਰ ਸੇਤੀਆ ਦੀ ਅਗਵਾਈ ਹੇਠ ਸਕੂਲ ਦੇ ਕੈਰੀਅਰ ਗਾਈਡੈਂਸ ਵਿਭਾਗ ਵੱਲੋਂ ਸਕੂਲ ਪੱਧਰ ਤੇ ਯੁਵਕ ਮੇਲਾ ਕਰਵਾਇਆ ਗਿਆ। ਇਸ ਮੇਲੇ ਦੌਰਾਨ ਰੋਲ ਪਲੇਅ, ਗਾਈਨ, ਭਾਸ਼ਣ, ਕਵਿਤਾ ਉਚਾਰਨ ਤੇ ਪੇਟਿੰਗ ਆਦਿ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ 9 ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਲੋਕ ਗੀਤ ਮੁਕਾਬਲੇ 'ਚੋਂ ਜਸਪ੍ਰੀਤ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਭਾਸ਼ਣ ਮੁਕਾਬਲੇ 'ਚੋਂ ਮਨਜਸ਼ਨਪ੍ਰੀਤ ਕੌਰ ਨੇ ਪਹਿਲਾਂ, ਗੁਰਲੀਨ ਕੌਰ ਨੇ ਦੂਜਾ, ਕਵਿਤਾ ਉਚਾਰਨ 'ਚੋਂ ਨਸੀਬ ਕੌਰ ਨੇ ਪਹਿਲਾਂ, ਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪੇਟਿੰਗ ਮੁਕਾਬਲੇ 'ਚੋਂ ਦੇਵ ਕੁਮਾਰ ਨੇ ਪਹਿਲਾਂ ਅਤੇ ਰੀਨਾ ਰਾਣੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਿਜੈ ਸੇਤੀਆ ਨੇ ਜੇਤੂਆਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਹੋਰ ਵੀ ਕਈ ਮੁਕਾਬਲਿਆਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਸਮੇਂ ਸਿਮਰਜੀਤ ਕੌਰ, ਜ਼ਿਲਾ ਗਾਈਡੈਂਸ ਸੁਨੀਲ ਜੱਗਾ ਤੇ ਗੁਰਮੀਤ ਕੌਰ ਆਦਿ ਮੌਜੂਦ ਸਨ।
ਮਾਮਲਾ ਕਾਲਜ 'ਚ ਗੋਲੀ ਚੱਲਣ ਦਾ, ਇਕ ਵਿਦਿਆਰਥੀ ਸਮੇਤ 2 ਖਿਲਾਫ ਮਾਮਲਾ ਦਰਜ
NEXT STORY