ਜ਼ੀਰਾ (ਗੁਰਮੇਲ ਸੇਖਵਾਂ) - ਅਵਾਨ ਰੋਡ ਜ਼ੀਰਾ ਦੇ ਕੋਲ ਸਕੂਲ ਵੈਨ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਪੀੜਤ ਵਿਅਕਤੀ ਦੇ ਬਿਆਨਾਂ ’ਤੇ ਥਾਣਾ ਜ਼ੀਰਾ ਦੀ ਪੁਲਸ ਨੇ ਸਕੂਲ ਵੈਨ ਡਰਾਈਵਰ ਮਨਜਿੰਦਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਸ਼ੇਰਾ ਮੰਡਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਡੀ.ਐੱਮ.ਸੀ. ਲੁਧਿਆਣਾ ਦਾਖ਼ਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ = ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ
ਪੁਲਸ ਨੂੰ ਦਿੱਤੇ ਬਿਆਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਸੁਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾੜਾ ਪੋਹ ਵਿੰਡ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਹ ਸਿਮਰਨਪ੍ਰੀਤ ਸਿੰਘ ਵਾਸੀ ਮੱਲੇਸ਼ਾਹ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰਾ ਨੂੰ ਜਾ ਰਹੇ ਸੀ। ਜਦ ਉਹ ਜ਼ੀਰਾ ਵਿਚ ਦਾਖਲ ਹੋਏ ਤਾਂ ਮਨਜਿੰਦਰ ਸਿੰਘ ਨੇ ਸਕੂਲ ਦੀ ਵੈਨ ਤੇਜ਼ ਰਫ਼ਤਾਰ ਅਤੇ ਲਾਪਰਵਾਈ ਨਾਲ ਚਲਾਉਂਦੇ ਗਲਤ ਸਾਈਡ ਤੋਂ ਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ। ਇਸ ਹਾਦਸੇ ਕਾਰਨ ਮੁਦੱਈ ਤੇ ਸਿਮਰਨਪੀਤ ਸਿੰਘ ਜ਼ਖ਼ਮੀ ਹੋ ਗਏ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਦੋਸ਼ੀ ਹਾਦਸੇ ਮਗਰੋਂ ਮੌਕਾ ਤੋਂ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਨਾਮਜ਼ਦ ਵਿਅਕਤੀ ਖ਼ਿਲਾਫ਼ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ = ਵਿਆਹ ਕਰਵਾਉਣ ਲਈ 3 ਦਿਨ ਪਹਿਲਾਂ ਦੁਬਈ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ (ਤਸਵੀਰਾਂ)
ਵੱਡੀ ਖ਼ਬਰ : ਕੈਪਟਨ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪੁੱਜੇ ਮੁੱਖ ਮੰਤਰੀ 'ਚੰਨੀ'
NEXT STORY