ਮੋਗਾ, (ਆਜ਼ਾਦ)- ਅੱਜ ਦੁਪਹਿਰ ਬਾਅਦ ਕੋਟਕਪੂਰਾ ਬਾਈਪਾਸ ’ਤੇ ਕੁਸ਼ਟ ਆਸ਼ਰਮ ਨੇਡ਼ੇ ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆ ਕੇ ਸਕੂਟਰੀ ਚਾਲਕ ਆਸਿਫ਼ (22) ਨਿਵਾਸੀ ਜ਼ੀਰਾ ਰੋਡ ਮੋਗਾ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਬਾਅਦ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਹਾਈਵੇ ਪੁਲਸ ਪੈਟਰੋਲਿੰਗ ਪਾਰਟੀ ਵੱਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਹੈ। ਕਾਰ ਲੁਧਿਆਣਾ ਵੱਲੋਂ ਆ ਰਹੀ ਸੀ, ਜਦਕਿ ਸਕੂਟਰੀ ਚਾਲਕ ਪੁਲ ਵੱਲ ਜਾ ਰਿਹਾ ਸੀ। ਮ੍ਰਿਤਕ ਲਡ਼ਕੇ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਾਰ ਅਤੇ ਸਕੂਟਰੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ, ਜਦਕਿ ਕਾਰ ਚਾਲਕ ਦੀ ਤਲਾਸ਼ ਜਾਰੀ ਹੈ।
ਘਰ ਦੇ ਵਿਹੜੇ 'ਚ ਸੌਂ ਰਹੇ ਵਿਅਕਤੀ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
NEXT STORY