ਮੋਗਾ, (ਅਜ਼ਾਦ)— ਥਾਣਾ ਅਜੀਤਵਾਲ ਅਧੀਨ ਪੈਂਦੇ ਪਿੰਡ ਦਾਇਆ ਕਲਾਂ ਨਿਵਾਸੀ ਤ੍ਰਿਲੋਕ ਸਿੰਘ (40) ਜੋ ਕਈ ਬਿਮਾਰੀਆਂ ਤੋਂ ਪੀੜ੍ਹਤ ਸੀ ਵਲੋ ਆਪਣੇ ਘਰ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਕਿਸੇ ਨੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਪਿੰਡ ਦਾਇਆਂ ਕਲਾਂ 'ਚ ਤ੍ਰਿਲੋਕ ਸਿੰਘ ਪੁੱਤਰ ਤਾਰਾ ਸਿੰਘ ਜੋ ਪਹਿਲਾਂ ਗ੍ਰੰਥੀ ਦਾ ਕੰਮ ਕਰਦਾ ਸੀ, ਪਰ ਹੁਣ ਕਈ ਬਿਮਾਰੀਆਂ ਤੋਂ ਪੀੜ੍ਹਤ ਹੋਣ ਕਾਰਨ ਕਈ ਸਾਲਾਂ ਤੋਂ ਘਰ 'ਚ ਸੀ। ਜਿਸ ਨੇ ਬਿਮਾਰੀਆਂ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਨਾਂ ਕਿਹਾ ਕਿ ਜਾਣਕਾਰੀ ਮਿਲਣ 'ਤੇ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਇਸ ਸਬੰਧੀ ਮ੍ਰਿਤਕ ਦੀ ਪਤਨੀ ਇੰਦਰਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਉਸਨੇ ਪੁਲਸ ਨੂੰ ਦੱਸਿਆ ਕਿ ਉਨਾਂ ਦੇ 2 ਬੱਚੇ ਹਨ ਤੇ ਉਸਦਾ ਪਤੀ ਕਈ ਬਿਮਾਰੀਆਂ ਤੋਂ ਪੀੜ੍ਹਤ ਸੀ, ਜਿਸ ਕਾਰਨ ਉਹ ਮਾਨਸ਼ਿਕ ਤੌਰ 'ਤੇ ਕਈ ਸਾਲਾਂ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ। ਇਸ ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਹੀ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਮੋਟਰਸਾਈਕਲ ਨਾਲ ਗਾਂ ਟਕਰਾਉਣ ਕਾਰਣ 1 ਦੀ ਮੌਤ, ਦੂਜਾ ਗੰਭੀਰ
NEXT STORY