ਤਪਾ ਮੰਡੀ (ਸ਼ਾਮ ਗਰਗ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਐੱਸ.ਡੀ.ਐੱਮ. ਤਪਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਐੱਸ.ਡੀ.ਐੱਮ. ਗਗਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਮਦਦ ਨਾਲ ਖੇਤਾਂ ਵਿੱਚ ਹੀ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖਤਰਾ ਬਣਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ। ਇਸ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਗੱਠਜੋੜ ਦੀਆਂ ਚਰਚਾਵਾਂ ਵਿਚਾਲੇ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
NEXT STORY