ਫਿਰੋਜ਼ਪੁਰ (ਸਨੀ) - ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਅਤੇ ਮੰਨੀਆ ਹੋਈਆਂ ਮੰਗਾਂ ਲਾਗੂ ਨਾ ਹੋਣ ਕਾਰਨ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਦੇ ਤਹਿਤ ਅੱਜ ਪੂਰੇ ਪੰਜਾਬ 'ਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵਲੋਂ ਫਿਰੋਜ਼ਪੁਰ ਦੇ ਸਰਕਾਰੀ ਦਫਤਰਾਂ ਦਾ ਕੰਮ-ਕਾਜ ਠੱਪ ਕੀਤਾ ਗਿਆ। ਮੁਲਾਜ਼ਮਾਂ ਨੇ ਸਰਕਾਰ ਵਲੋਂ ਜਾਰੀ ਕੀਤੀ ਡੀ.ਏ. ਦੇ ਅਧੂਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਫਿਰੋਜ਼ਪੁਰ ਦੇ ਜ਼ਿਲਾ ਪ੍ਰਧਾਨ ਮਨੋਹਰ ਲਾਲ ਅਤੇ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਭੱਜ ਰਹੀ ਹੈ। ਸਰਕਾਰ ਨੇ ਸਾਡੀਆਂ ਡੀ. ਏ. ਦੀਆਂ ਬਕਾਇਆ ਪਈਆਂ ਕਿਸ਼ਤਾਂ ਨਹੀਂ ਦਿੱਤੀਆਂ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਸਮੁੱਚੇ ਮੁਲਾਜ਼ਮਾਂ ਵਲੋਂ ਲੋਕ ਸਭਾ ਚੋਣਾਂ 2019 ਦੀਆਂ ਡਿਊਟੀਆਂ ਦਾ ਬਾਈਕਾਟ ਕੀਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰੀ ਮੁਲਾਜ਼ਮਾਂ ਦੀ ਇਸ ਕਮਲ ਛੋੜ ਹੜਤਾਲ ਦੇ ਕਾਰਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰਕਾਰ ਹਰ ਵਾਅਦੇ ਤੋਂ ਮੁੱਕਰੀ, ਲੋਕ ਧਰਨੇ ਦੇਣ ਲਈ ਮਜਬੂਰ: ਪਿਰਮਲ
NEXT STORY