ਪਾਤੜਾਂ (ਸੁਖਦੀਪ ਸਿੰਘ ਮਾਨ) : ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਾਪਰੇ ਘਟਨਾਕ੍ਰਮ ਅਤੇ ਕਾਂਗਰਸ ਪਾਰਟੀ ਦੇ ਤਿੱਖੇ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ’ਚ ਆ ਗਿਆ ਹੈ। ਸਦਰ ਥਾਣਾ ਪਾਤੜਾਂ ਦੀ ਪੁਲਸ ਵੱਲੋਂ ਵੱਖ-ਵੱਖ ਫੌਜਦਾਰੀ ਮੁਕੱਦਮੇ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਮੁਖੀ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਅਧਿਕਾਰਤ ਜਾਣਕਾਰੀ ਅਨੁਸਾਰ ਪਹਿਲਾ ਮੁਕੱਦਮਾ ਵਾਰਡ ਨੰਬਰ 5 ਤੋਂ ਕਾਂਗਰਸੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਕਥਿਤ ਤੌਰ ’ਤੇ ਖੋਹੇ ਜਾਣ ਸਬੰਧੀ ਦਰਜ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ’ਚ ਐੱਫ. ਆਈ. ਆਰ. ਨੰਬਰ 162 ਤਹਿਤ ਦੀ ਧਾਰਾ 174 ਅਤੇ ਸਟੇਟ ਚੋਣ ਐਕਟ ਦੀ ਧਾਰਾ 124/1 ਅਧੀਨ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ।
ਦੂਜੇ ਪਾਸੇ ਤਹਿਸੀਲ ਕੰਪਲੈਕਸ ਵਿਖੇ ਕਾਂਗਰਸੀ ਆਗੂ ਅਤੇ ਵਰਕਰਾਂ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੇ ਗੰਭੀਰ ਮਾਮਲੇ ’ਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਪਰਚਾ ਦਰਜ ਕੀਤਾ ਹੈ। ਐੱਫ. ਆਈ. ਆਰ. ਨੰਬਰ 163 ਤਹਿਤ ਧਾਰਾਵਾਂ 115/2, 126/2, 351/2, 191/3 ਅਤੇ 190 ਅਧੀਨ ਹਰਦੀਪ ਸਿੰਘ ਮਹੇਸ਼ ਨਗਰ, ਜੱਸੀ, ਪਵਨ, ਅਨਮੋਲ, ਪਰੋਚਾ (ਸਾਰੇ ਨਿਵਾਸੀ ਮਹੇਸ਼ ਨਗਰ), ਗੋਰਾ ਪੰਨੂ ਕਾਹਨਗੜ੍ਹ, ਹੈਰੀ ਜਹਾਜ ਪਾਤੜਾਂ ਅਤੇ ਕਰਨ ਪਾਤੜਾਂ ਸਮੇਤ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਸੰਗੀਨ ਜੁਰਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਨੂੰ ਹੱਥ ’ਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਦਰਜ ਮੁਕੱਦਮਿਆਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੁੱਦਕੀ ਨਗਰ ਕੌਂਸਲ ਚੋਣਾਂ ਮੁਲਤਵੀ ਕਰਨ ਦੀ ਮੰਗ, ਭਾਜਪਾ ਨੇ ਚੋਣ ਕਮਿਸ਼ਨ ਤੇ DGP ਨੂੰ ਦਿੱਤੀ ਸ਼ਿਕਾਇਤ
NEXT STORY