ਅੰਮ੍ਰਿਤਸਰ/ਜੈਤੋ (ਸਰਬਜੀਤ/ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁੱਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬਰਾਤ ਨਾਲ ਜਾਂਦੇ ਲਾੜੇ ਦੇ ਰਿਸ਼ਤੇਦਾਰਾਂ ਨੇ ਚਲਾ'ਤੀਆਂ ਗੋਲ਼ੀਆਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਯੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਗੁਰਮੀਤ ਸਿੰਘ ਸ਼ੈਣੀ ਤੇ ਗੁਰਦੁਆਰਾ ਇੰਸਪੈਕਟਰ ਮੋਹਨਦੀਪ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਸੁਲਝ ਗਈ 'ਜਾਗੋ' 'ਚ ਹੋਏ ਕਤਲਕਾਂਡ ਦੀ ਗੁੱਥੀ, ਪੁਲਸ ਨੇ ਪਿਸਤੌਲ ਸਣੇ ਚੁੱਕ ਲਿਆ ਮੁੱਖ ਮੁਲਜ਼ਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਲਝ ਗਈ 'ਜਾਗੋ' 'ਚ ਹੋਏ ਕਤਲਕਾਂਡ ਦੀ ਗੁੱਥੀ, ਪੁਲਸ ਨੇ ਪਿਸਤੌਲ ਸਣੇ ਚੁੱਕ ਲਿਆ ਮੁੱਖ ਮੁਲਜ਼ਮ
NEXT STORY