ਗੁਰੂਹਰਸਹਾਏ (ਆਵਲਾ): ਸ਼ਹਿਰ ਦੇ ਨਾਲ ਲੱਗਦੇ ਪਿੰਡ ਮਹੰਤਾਂ ਵਾਲਾ ਵਿਖੇ ਬੀਤੀ ਰਾਤ ਦਿਨ ਸ਼ੁੱਕਰਵਾਰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ 48 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਲੱਖਣ ਸਿੰਘ ਉਰਫ ਭੋਲਾ ਪੁੱਤਰ ਜਗਸੀਰ ਸਿੰਘ ਪਿੰਡ ਮਹੰਤਾਂ ਵਾਲਾ ਦਾ ਰਹਿਣ ਵਾਲਾ ਸੀ ਜੋ ਕਿ ਆਪਣੇ ਪਿੰਡ ਆਪਣੇ ਘਰ ਵਿੱਚ ਹੀ ਸੀ ਜਦ ਬੀਤੀ ਰਾਤ ਦਿਨ ਸ਼ੁੱਕਰਵਾਰ ਨੂੰ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਪਰਮਾਤਮਾ ਦੀ ਬਖ਼ਸ਼ਿਸ਼ ਨਾਲ ਮੁੜ ਆਇਆ 'ਫਤਿਹਵੀਰ', ਘਰ ’ਚ ਵਿਆਹ ਵਰਗਾ ਮਾਹੌਲ(ਤਸਵੀਰਾਂ)
ਕਤਲ ਕਰਕੇ ਕਾਤਲ ਮੌਕੇ ਤੋਂ ਫ਼ਰਾਰ ਹੋ ਗਏ। ਸੁਲੱਖਣ ਸਿੰਘ ਦਾ ਕਤਲ ਕਿਸ ਨੇ ਕੀਤਾ ਹੈ ਅਤੇ ਕਿਉਂ ਕੀਤਾ ਹੈ। ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਹਾਸਲ ਨਹੀਂ ਹੋਈ ਹੈ।ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਮੋਗਾ 'ਚ ਹਵਸ ਦੇ ਭੇੜੀਏ ਜੀਜੇ ਵੱਲੋਂ 11 ਸਾਲਾ ਸਾਲੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼
ਕਿਸਾਨਾਂ ਦੇ ਪੱਕੇ ਪ੍ਰਬੰਧ, 30 ਹਜ਼ਾਰ ਦੀ ਲਾਗਤ ਨਾਲ ਤਿਆਰ ਕੀਤੀਆਂ ਏ. ਸੀ. ਵਾਲੀਆਂ ਹਾਈਟੈੱਕ ਟਰਾਲੀਆਂ (ਤਸਵੀਰਾਂ)
NEXT STORY