ਮਾਨਸਾ(ਜੱਸਲ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਲੀਡਰਸ਼ਿਪ ਦੇ ਇਕ ਵਫਦ ਨੇ ਸਵ. ਗਾਇਕ ਸਿੱਧੂ ਮੂਸੇਵਾਲਾ ਦੇ ਚਰਚਿਤ ਗੀਤ ਐੱਸ. ਵਾਈ. ਐੱਲ. ’ਤੇ ਲਾਈ ਪਾਬੰਦੀ ਹਟਾਉਣ ਲਈ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਕੇਦਰ ਅਤੇ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ। ਇਸ ਮੌਕੇ ਮੰਗ -ਪੱਤਰ ਦੇਣ ਉਪਰੰਤ ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਨੇ ਕਿਹਾ ਕਿ ਸਵ. ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਹੋਣਾ ਪੰਜਾਬ ਸਰਕਾਰ ਦੀ ਨਾਲਾਇਕੀ ਹੈ ਕਿਉਂਕਿ ਸਭ ਕੁੱਝ ਪਤਾ ਹੋਣ ਦੇ ਬਾਵਜੂਦ ਉਸ ਦੇ ਗੰਨਮੈਨ ਵਾਪਸ ਕਿਉਂ ਲਏ?
ਇਹ ਵੀ ਪੜ੍ਹੋ- ਪਤਨੀ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਬਚਾਉਣ ਗਿਆ ਪਤੀ ਵੀ ਡੁੱਬਿਆ
ਉਨ੍ਹਾਂ ਕਿਹਾ ਕਿ ਸਵ. ਗਾਇਕ ਸਿੱਧੂ ਮੂਸੇਵਾਲਾ ਦਾ ਬਹੁ-ਚਰਚਿਤ ਗੀਤ ਐੱਸ.ਵਾਈ.ਐੱਲ. ਪੰਜਾਬ ਦੇ ਹਿੱਤਾਂ ਦੀ ਤਰਜਮਾਨੀ ਕਰਦਾ ਹੈ। ਇਸ ’ਤੇ ਪਾਬੰਦੀ ਲਾਉਣੀ ਜਾਇਜ਼ ਨਹੀਂ। ਸੰਵਿਧਾਨ ਦੀ ਧਾਰਾ 246 ਤਹਿਤ ਜਿਸ ਦੇਸ਼ ਜਾਂ ਸੂਬੇ ’ਚ ਨਦੀਆਂ, ਨਹਿਰਾਂ ਜਾਂ ਨਾਲੇ ਲੰਘਦੇ ਉਨ੍ਹਾਂ ਦੇ ਹੱਕਦਾਰ ਉਹੀ ਸੂਬੇ ਹੁੰਦੇ ਹਨ। ਇਸ ਗੀਤ ’ਚ ਪੰਜਾਬ, ਹਿਮਾਚਲ ਅਤੇ ਹਰਿਆਣਾ ਨੂੰ ਇਕ ਕਰਨ ਅਤੇ ਚੰਡੀਗੜ੍ਹ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕੇਦਰ ਸਰਕਾਰ ਤੋਂ ਮੰਗ ਕੀਤੀ ਕਿ ਮੁੜ ਵਿਚਾਰ ਕਰ ਕੇ ਇਸ ਗੀਤ ਤੋਂ ਤੁਰੰਤ ਪਾਬੰਦੀ ਹਟਾਈ ਜਾਵੇ। ਇਸ ਮੌਕੇ ਵਫਦ ’ਚ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਹਰਕੇ, ਵਰਕਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਜਵਾਹਰਕੇ, ਪਵਨ ਰਮਦਿੱਤੇਵਾਲਾ, ਸੁਖਚੈਨ ਸਿੰਘ ਅਤਲਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਪਿਸਤੌਲ ਸਮੇਤ ਲਿਆ ਹਿਰਾਸਤ ’ਚ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ
NEXT STORY