ਫ਼ਤਿਹਗੜ੍ਹ ਸਾਹਿਬ (ਜਗਦੇਵ)—ਸ਼੍ਰੋਮਣੀ ਅਕਾਲੀ ਦਲ (ਅ) ਦੀ ਪੀ. ਏ. ਸੀ. ਦੀ ਮੀਟਿੰਗ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਪਾਰਟੀ ਪ੍ਰਧਾਨ ਮਾਨ ਨੇ ਕਿਹਾ ਕਿ ਸਤਿਕਾਰਯੋਗ ਮਾਈ ਭਾਗੋ ਸਿੱਖ ਕੌਮ ਦੀ ਇਕ ਮਹਾਨ ਸ਼ਖਸੀਅਤ ਹੋਏ ਹਨ, ਜਿਨ੍ਹਾਂ ਦੀ ਸਿੱਖ ਇਤਿਹਾਸ ਵਿਚ ਬਹੁਤ ਵੱਡੀ ਕੁਰਬਾਨੀ ਹੈ ਅਤੇ ਤਿਆਗ ਦੀ ਇਕ ਮਿਸਾਲ ਸਨ। ਉਨ੍ਹਾਂ ਸਬੰਧੀ ਕੁਝ ਸਿਰਫਿਰੇ ਲੋਕ 'ਅਪਮਾਨਜਨਕ' ਸ਼ਬਦਾਂ ਦੀ ਵਰਤੋਂ ਕਰ ਕੇ ਉਨ੍ਹਾਂ ਦੀ ਮਹਾਨ ਸ਼ਖਸੀਅਤ ਨੂੰ ਦਾਗੀ ਕਰਨ ਅਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਮੀਟਿੰਗ ਵਿਚ ਪਾਸ ਕੀਤੇ ਗਏ ਪਹਿਲੇ ਮਤੇ 'ਚ ਉਨ੍ਹਾਂ ਆਪਹੁਦਰੇ ਲੋਕਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਚਿਤਾਵਨੀ ਦਿੱਤੀ ਜਿਹੜੇ ਮਾਈ ਭਾਗੋ ਜੀ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਪੰਜਾਬ ਦੀਆਂ ਹੋਣ ਜਾ ਰਹੀਆਂ ਮੁਕੇਰੀਆਂ, ਫਗਵਾੜਾ, ਦਾਖਾ, ਜਲਾਲਾਬਾਦ ਅਤੇ ਹਰਿਆਣਾ ਅਸੈਂਬਲੀ ਦੀਆਂ ਚੋਣਾਂ ਵਿਚ ਅਸੰਧ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ। ਮੁਕੇਰੀਆਂ ਤੋਂ ਗੁਰਵਤਨ ਸਿੰਘ ਮੁਲਤਾਨੀ, ਅਸੰਧ ਤੋਂ ਹਰਜੀਤ ਸਿੰਘ ਵਿਰਕ ਸ਼੍ਰੋਮਣੀ ਅਕਾਲੀ ਦਲ (ਅ), ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਭਾਰਤੀ ਮੁਕਤੀ ਪਾਰਟੀ, ਬਾਮਸੇਫ਼ ਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਹੋਣਗੇ। ਫਗਵਾੜਾ ਵਿਧਾਨ ਸਭਾ ਹਲਕੇ ਤੋਂ ਭਾਰਤੀ ਮੁਕਤੀ ਪਾਰਟੀ ਆਪਣਾ ਉਮੀਦਵਾਰ ਦੇਵੇਗੀ। ਦਾਖਾ ਤੋਂ ਉਮੀਦਵਾਰ ਦਾ ਐਲਾਨ ਕੀਤਾ ਜਾਵਗਾ। ਫਗਵਾੜਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਰਜਿੰਦਰ ਸਿੰਘ ਫ਼ੌਜੀ ਮੈਂਬਰ ਵਰਕਿੰਗ ਕਮੇਟੀ, ਮੁਕੇਰੀਆਂ ਤੋਂ ਗੁਰਦੀਪ ਸਿੰਘ ਖੁਣਖੁਣ, ਦਾਖਾ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹਰਿਆਣਾ ਦੀ ਅਸੰਧ ਸੀਟ ਦੇ ਇੰਚਾਰਜ ਪ੍ਰੋ. ਮਹਿੰਦਰਪਾਲ ਸਿੰਘ ਹੋਣਗੇ। ਇਸ ਮੀਟਿੰਗ ਵਿਚ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਕੁਸ਼ਲਪਾਲ ਸਿੰਘ ਮਾਨ, ਅਮਰੀਕ ਸਿੰਘ ਬੱਲੋਵਾਲ, ਮਾਸਟਰ ਕਰਨੈਲ ਸਿੰਘ ਨਾਰੀਕੇ, ਹਰਪਾਲ ਸਿੰਘ ਬਲੇਰ ਸਾਰੇ ਜਨਰਲ ਸਕੱਤਰ, ਗੁਰਜੰਟ ਸਿੰਘ ਕੱਟੂ ਪੀ. ਏ. ਸ. ਮਾਨ, ਅੰਮ੍ਰਿਤਪਾਲ ਸਿੰਘ ਕੌਮੀ ਯੂਥ ਪ੍ਰਧਾਨ, ਹਰਭਜਨ ਸਿੰਘ ਕਸ਼ਮੀਰੀ, ਅਵਤਾਰ ਸਿੰਘ ਖੱਖ, ਕੁਲਦੀਪ ਸਿੰਘ ਭਾਗੋਵਾਲ, ਬਹਾਦਰ ਸਿੰਘ ਭਸੌੜ ਸਾਰੇ ਪੀ. ਏ. ਸੀ. ਮੈਂਬਰ, ਗੁਰਨੈਬ ਸਿੰਘ ਜਥੇਬੰਦਕ ਸਕੱਤਰ ਨੇ ਸ਼ਮੂਲੀਅਤ ਕੀਤੀ।
ਬਾਰਿਸ਼ ਅਤੇ ਤੇਜ਼ ਹਨੇਰੀ ਕਾਰਨ ਫਸਲਾਂ ਨੁਕਸਾਨੀਆਂ
NEXT STORY