ਜੈਤੋ (ਪਰਾਸ਼ਰ) - ਗੁਰਦੁਆਰਾ ਬੋਰਡ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਵਿਨੀਤ ਕੁਮਾਰ ਨੇ ਜ਼ਿਲਾ ਫਰੀਦਕੋਟ ’ਚ ਪੈਂਦੇ ਸਮੂਹ ਬੋਰਡ ਚੋਣ ਹਲਕਿਆਂ ਦੇ ਰਿਵਾਈਜ਼ਿੰਗ ਅਥਾਰਿਟੀ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਸੀ।
ਹੁਣ ਸੋਧੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿਚ ਵਾਧਾ ਕਰ ਕੇ 16 ਸਤੰਬਰ, 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ, 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਾਰਮਾਂ ਦੀ ਪ੍ਰੋਗਰੈਸ ਰਿਪੋਰਟ ਘੱਟ ਹੈ ਤੇ ਉਨ੍ਹਾਂ ਵਲੋਂ ਸਮੂਹ ਰਿਵਾਈਜ਼ਿੰਗ ਅਥਾਰਟੀ ਨੂੰ ਯੋਗ ਵੋਟਰਾਂ ਦੀਆਂ ਵੋਟਾਂ ਮਿੱਥੇ ਸਮੇਂ ਅੰਦਰ ਰਜਿਸਟਰਡ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ, ਤਾਂ ਜੋ ਕੋਈ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰਕੇ 16 ਸਤੰਬਰ, 2024 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 26 ਨਵੰਬਰ, 2024 ਨੂੰ ਕੀਤੀ ਜਾਵੇਗੀ।
ਹੁਣ ਵਾਹਨ ਖਰੀਦਣਾ ਹੋਇਆ ਮਹਿੰਗਾ, ਵ੍ਹੀਕਲ ਰਜਿਸਟ੍ਰੇਸ਼ਨ ਟੈਕਸ ਦਰਾਂ 'ਚ ਹੋਇਆ ਵਾਧਾ
NEXT STORY