ਬੁਢਲਾਡਾ (ਮਨਜੀਤ)— ਸਵਰਨਕਾਰ ਸੰਘ ਬੁਢਲਾਡਾ ਵਲੋਂ ਸਥਾਨਕ ਥਾਣਾ ਸਿਟੀ ਦੇ ਮੁਖੀ ਐੱਸ.ਐੱਚ.ਓ. ਰਾਜਿੰਦਰਪਾਲ ਸਿੰਘ ਦੀਆਂ ਸ਼ਹਿਰ ਵਿਚ ਵਧੀਆ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਵਰਨਕਾਰ ਸੰਘ ਦੇ ਪ੍ਰਧਾਨ ਜਸਪਾਲ ਸਿੰਘ ਜੱਸੀ ਨੇ ਕਿਹਾ ਕਿ ਥਾਣਾ ਸਿਟੀ ਦੇ ਮੁਖੀ ਵਲੋਂ ਆਪਣੀ ਟੀਮ ਸਮੇਤ ਸ਼ਹਿਰ ਵਿਚ ਅਮਨ- ਸ਼ਾਂਤੀ ਕਾਇਮ ਰੱਖਣ ਲਈ ਅਤੇ ਟ੍ਰੈਫਿਕ ਸਮੱਸਿਆ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਆਪਣੇ ਆਪ ਵਿਚ ਇਕ ਮਿਸਾਲ ਹਨ।
ਇਸ ਮੌਕੇ ਥਾਣਾ ਸਿਟੀ ਦੇ ਮੁਖੀ ਰਾਜਿੰਦਰਪਾਲ ਸਿੰਘ ਨੇ ਕਿਹਾ ਕਿ ਪੁਲਸ ਵਲੋਂ ਕੀਤੇ ਜਾ ਰਹੇ ਕਾਰਜ ਤਾਂ ਹੀ ਸਫਲ ਹੋ ਸਕਦੇ ਹਨ ਜੇ ਸਮੁੱਚੇ ਇਲਾਕਾ ਨਿਵਾਸੀ ਇਕਜੁੱਟ ਹੋ ਕੇ ਪੰਜਾਬ ਪੁਲਸ ਵਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ਆਪਣਾ ਯੋਗਦਾਨ ਪਾਉਣਗੇ, ਤਾਂ ਹੀ ਨਸ਼ਿਆਂ ਦੀ ਭੈੜੀ ਲਾਹਨਤ ਤੋਂ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕਦਾ ਹੈ। ਸਵਰਨਕਾਰ ਸੰਘ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਪੁਲਸ ਵਲੋਂ ਆਰੰਭੀਆਂ ਗਈਆਂ ਮੁੰਹਿਮਾਂ ਵਿਚ ਵਿਸ਼ੇਸ਼ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਸਵਰਨਕਾਰ ਸੰਘ ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਬੱਗਾ, ਜਰਨਲ ਸਕੱਤਰ ਜਤਿੰਦਰ ਸਿੰਘ ਜੋਲੀ, ਅਜੈਕਟਿਵ ਮੈਂਬਰ ਸ਼ੁਸੀਲ ਕੁਮਾਰ ਸ਼ੀਲਾ ਤੋਂ ਇਲਾਵਾ ਹੋਰ ਵੀ ਮੈਂਬਰ ਸਾਹਿਬਾਨ ਮੌਜੂਦ ਸਨ।
ਸਿੱਧੂ ਨੇ ਕੀਤੀ 'ਈ-ਨਕਸ਼ਾ' ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ ਦੀ ਸ਼ੁਰੂਆਤ
NEXT STORY