ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਪਿੰਡ ਫੰਮਣਵਾਲ ਵਿਖੇ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਜ਼ੋਰ ਦਾ ਝਟਕਾ ਲੱਗਿਆ ਜਦੋਂ ਇਕੱਠੇ 10 ਪਰਿਵਾਰਾਂ ਨੇ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਪਿੰਡ ਫੰਮਣਵਾਲ ਵਿਖੇ ‘ਆਪ’ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ 10 ਪਰਿਵਾਰਾਂ ਨੂੰ ਅਕਾਲੀ ਦਲ ਦੇ ਐਡਵੋਕੇਟ ਜਸਵੀਰ ਸਿੰਘ, ਐਡ. ਵੀਰਦਵਿੰਦਰ ਸਿੰਘ ਅਤੇ ਮਹਿਲਾ ਆਗੂ ਬੀਬੀ ਅੰਗਰੇਜ ਕੌਰ ਬਖੋਪੀਰ, ਬਾਵੀ ਗਰੇਵਾਲ ਭਵਾਨੀਗੜ੍ਹ ਨੇ ਪਾਰਟੀ ਵਿਚ ਸਵਾਗਤ ਕੀਤਾ ਅਤੇ ਅਕਾਲੀ ਬਸਪਾ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਮਾਨ ਸਨਮਾਨ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਲੋਕ ਧੜਾ-ਧੜ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਅਤੇ ਲੋਕਾਂ ਵਿਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਦਾਅਵਾ, ਡਰ ਕਾਰਨ ਅੰਮ੍ਰਿਤਸਰ ਪੱਛਮੀ ਤੋਂ ਚੋਣ ਲੜ ਰਹੇ ਹਨ ਬਿਕਰਮ ਮਜੀਠੀਆ
ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਮ ਆਦਮੀ ਦੀ ਪਾਰਟੀ ਨਹੀਂ ਰਹੀ ਬਲਕਿ ਸਰਮਾਏਦਾਰਾਂ ਦੀ ਪਾਰਟੀ ਬਣ ਚੁੱਕੀ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀਆਂ ਅੱਜ ਵੀ ਲੋਕਾਂ ਨਾਲ ਪਿੰਡ ਪੱਧਰ ’ਤੇ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀ 20 ਫਰਵਰੀ ਅਕਾਲੀ ਬਸਪਾ ਦੇ ਹੱਕ ਵਿਚ ਫਤਵਾ ਦੇਣਗੇ ਅਤੇ 10 ਮਾਰਚ ਨੂੰ ਨਤੀਜਾ ਵੀ ਅਕਾਲੀ ਬਸਪਾ ਦੇ ਹੱਕ ਵਿਚ ਆਵੇਗਾ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿਚ ਅਕਾਲੀ ਬਸਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ : ਮੇਰਾ ਚੋਣ ਲੜਨ ਦਾ ਮਨ ਨਹੀਂ ਸੀ ਪਰ ਪਾਰਟੀ ਦਾ ਹੁਕਮ ਸਿਰ ਮੱਥੇ : ਪ੍ਰਕਾਸ਼ ਸਿੰਘ ਬਾਦਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਪ ਉਮੀਦਵਾਰ ਜਮੀਲ ਉਰ ਰਹਿਮਾਨ ਨੇ ਕਰਨਾਟਕਾਂ ’ਚ ਮੁਸਲਿਮ ਲੜਕੀ ਨਾਲ ਹੋ ਰਹੇ ਅੱਤਿਆਚਾਰ ਦੀ ਕੀਤੀ ਨਿੰਦਿਆ
NEXT STORY