ਫਿਰੋਜ਼ਪੁਰ (ਕੁਮਾਰ)- ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਦੇ ਇਕ ਦੁਕਾਨਦਾਰ ਬਲਦੇਵ ਕ੍ਰਿਸ਼ਨ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਦੁਕਾਨ ਵਿੱਚ ਹੀ ਆਟਾ ਚੱਕੀ ਲੱਗੀ ਹੈ ਅਤੇ ਅੱਜ ਸਵੇਰੇ ਜਦੋਂ ਉਹ ਦੁਕਾਨ 'ਤੇ ਆਇਆ ਤਾਂ ਵੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਚੋਰ ਉਸ ਦੀ ਦੁਕਾਨ ਵਿੱਚੋਂ ਕੈਸ਼ ਵਾਲਾ ਗੱਲਾ ਹੀ ਚੋਰੀ ਕਰਕੇ ਲੈ ਗਏ, ਜਿਸ ਵਿੱਚ ਕਰੀਬ 8 ਤੋਂ 10 ਹਜ਼ਾਰ ਰੁਪਏ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਨਾਬਾਲਗ ਕੁੜੀ ਦੀ NRI ਪਿਓ ਨੇ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਮਾਂ ਦੇ ਹੋਸ਼
ਬਲਦੇਵ ਕ੍ਰਿਸ਼ਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ 23 ਅਪ੍ਰੈਲ 2024 ਨੂੰ ਵੀ ਉਸ ਦੀ ਦੁਕਾਨ ਵਿੱਚ ਚੋਰੀ ਹੋਈ ਸੀ ਅਤੇ ਚੋਰ ਅੱਜ ਤੱਕ ਨਹੀਂ ਫੜੇ ਗਏ। ਬਲਦੇਵ ਕ੍ਰਿਸ਼ਨ ਨੇ ਐੱਸ ਐੱਸ. ਪੀ. ਫਿਰੋਜ਼ਪੁਰ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਦੇ ਚੋਰੀ ਹੋਏ ਪੈਸੇ ਬਰਾਮਦ ਕਰਵਾਏ ਜਾਣ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਏਅਰ ਫੋਰਸ ਮੁਲਾਜ਼ਮ ਦੇ ਘਰ ਹੋਈ ਚੋਰੀ ਦਾ ਮਾਮਲਾ 10 ਘੰਟਿਆ 'ਚ ਹੱਲ, ਹੋਇਆ ਵੱਡਾ ਖੁਲਾਸਾ
NEXT STORY