ਮਾਨਸਾ (ਸੰਦੀਪ ਮਿੱਤਲ) : ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਰੱਲਾ ਕੋਠੇ ਦੀਆਂ 5ਵੀਂ ਕਲਾਸ ਦੀਆਂ ਹੋਣਹਾਰ ਬੱਚੀਆਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ, ਜਿਨ੍ਹਾਂ ਨੇ ਪ੍ਰੀਖਿਆ ਵਿੱਚੋਂ 500 ਵਿੱਚੋਂ 500 ਨੰਬਰ ਹਾਸਲ ਕਰਕੇ ਪਿੰਡ ਰੱਲਾ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਰੌਸ਼ਨ ਕੀਤਾ, ਨੂੰ ਮਿਲ ਕੇ ਉਚੇਚੇ ਤੌਰ 'ਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਜਿਸ ਮਾਨਸਾ ਨੂੰ ਪਛੜਿਆਂ ਜ਼ਿਲ੍ਹਾ ਕਹਿ ਕੇ ਸੰਬੋਧਨ ਕੀਤਾ ਜਾਂਦਾ ਹੈ, ਉਸ ਜ਼ਿਲ੍ਹੇ ਦੇ ਬੱਚੇ ਅੱਜ ਬਹੁਤ ਵੱਡੀਆ-ਵੱਡੀਆ ਮੱਲਾਂ ਮਾਰ ਰਹੇ ਹਨ ਅਤੇ ਹਰ ਖੇਤਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਤਰੱਕੀ ਦੀਆ ਬੁਲੰਦੀਆਂ ਨੂੰ ਛੂਹ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਹੋਣਹਾਰ ਬੱਚੀਆਂ ਪੂਰੇ ਪੰਜਾਬ ਲਈ ਪ੍ਰੇਰਣਾਸਰੋਤ ਹਨ, ਜਿਨ੍ਹਾਂ ਨੇ ਆਪਣੇ ਪਿੰਡ ਦੇ ਨਾਲ-ਨਾਲ ਜ਼ਿਲ੍ਹੇ ਦਾ ਨਾਮ ਵੀ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਬਠਿੰਡਾ ਵਿਖੇ ਡਾਂਸਰ ਕਤਲ ਮਾਮਲੇ 'ਚ ਅਦਾਲਤ ਦਾ ਮਿਸਾਲੀ ਫ਼ੈਸਲਾ, ਦੋਸ਼ੀ ਨੂੰ ਸੁਣਾਈ ਸਖ਼ਤ ਸਜ਼ਾ
ਮਾਨ ਨੇ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਅੱਗੇ ਦੀ ਪੜ੍ਹਾਈ ਅਤੇ ਸਿਹਤ ਸਬੰਧੀ ਜ਼ਰੂਰਤਾਂ ਦੀ ਪੂਰਤੀ ਲਈ ਵਚਨਬੱਧ ਹਾਂ। ਇਸ ਮੌਕੇ ਭਾਈ ਸੁਖਚੈਨ ਸਿੰਘ ਅਤਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੌਮੀ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਵੱਲੋਂ ਇਹਨਾਂ ਹੋਣਹਾਰ ਬੱਚੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਜਿਨ੍ਹਾਂ ਨੇ ਬੱਚੀਆਂ ਨੂੰ ਵਡਮੁੱਲੀ ਸਿੱਖਿਆ ਪ੍ਰਦਾਨ ਕੀਤੀ, ਦਾ ਧੰਨਵਾਦ ਕੀਤਾ, ਵੱਲੋਂ ਪਿੰਡ ਰੱਲਾਂ ਵਿਖੇ ਪੁੱਜਣ 'ਤੇ ਸਿਮਰਨਜੀਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਪਾਲ ਸਿੰਘ ਸਿੱਧੂ ਲੋਂਗੋਵਾਲ ਹਲਕਾ ਇੰਚਾਰਜ ਸੁਨਾਮ, ਕੌਮੀ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਲਵਪ੍ਰੀਤ ਸਿੰਘ ਅਕਾਲੀਆਂ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲਵਨਦੀਪ ਸਿੰਘ ਜੋਗਾ, ਜੱਥੇਬੰਦਕ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਜੈ ਪਾਲ ਸਿੰਘ ਭਾਦੜਾ, ਸਰਕਲ ਪ੍ਰਧਾਨ ਬੁਢਲਾਡਾ ਬਲਦੇਵ ਸਿੰਘ, ਡੀ. ਸੀ. ਰੱਲਾ ਗੁਰਤੇਜ ਸਿੰਘ ਖ਼ਾਲਸਾ ਰੱਲਾ, ਰਜਿੰਦਰ ਸਿੰਘ ਜਵਾਹਰਕੇ, ਰਣਦੀਪ ਸਿੰਘ ਸੰਧੂ ਪੀ. ਏ. ਸਿਮਰਨਜੀਤ ਮਾਨ, ਪਵਨ ਸਿੰਘ ਰਮਦਿੱਤੇਵਾਲਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਖ਼ਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦਾ ਪੰਥ ਨੂੰ ਸੰਦੇਸ਼, ਹਰ ਸਿੱਖ ਆਪਣੇ ਘਰ 'ਚ ਰੱਖੇ ਕਿਰਪਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਵਿਸਾਖੀ ਜੋੜ ਮੇਲੇ ਦੇ ਆਖਰੀ ਦਿਨ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ
NEXT STORY