ਸੰਗਰੂਰ - ਯੂਕੇ 'ਚ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ਼) ਦੇ ਮੁਖੀ ਅਵਤਾਰ ਸਿੰਘ ਖੰਡਾ ਦੀ ਮੌਤ 'ਤੇ ਸੰਗਰੂਰ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸਿਮਰਨਜੀਤ ਮਾਨ ਨੇ ਟਵੀਟ ਕਰ ਕੇ ਦੁਖ ਪ੍ਰਗਟਾਇਆ ਹੈ। ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਖ਼ਬਰ ਸੁਣ ਕੇ ਬੜਾ ਦੁੱਖ ਲੱਗਿਆ ਕਿ ਸਰਦਾਰ ਅਵਤਾਰ ਸਿੰਘ ਖੰਡਾ ਇਸ ਦੁਨੀਆ 'ਤੇ ਨਹੀਂ ਰਹੇ।
ਇਹ ਵੀ ਪੜ੍ਹੋ- ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਪਰਿਵਾਰ, ਪਤੀ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਅਵਤਾਰ ਸਿੰਘ ਖੰਡਾ ਦਾ ਇਸ ਤਰਾਂ ਇਸ ਸੰਸਾਰ ਤੋਂ ਚਲੇ ਜਾਣਾ ਪਾਰਟੀ ਅਤੇ ਸਮੁੱਚੇ ਖ਼ਾਲਸਾ ਪੰਥ ਲਈ ਇਕ ਵੱਡਾ ਘਾਟਾ ਹੈ, ਸਿੱਖ ਸੰਘਰਸ਼ 'ਚ ਉਨ੍ਹਾਂ ਨੇ ਆਪਣਾ ਅਹਿਮ ਯੋਗਦਾਨ ਦਿੱਤਾ, ਉਹ 2011 ਤੋਂ ਇੰਗਲੈਂਡ ਵਿਚ ਰਹਿ ਰਹੇ ਸਨ ਤੇ ਕੋਈ ਬਲੱਡ ਕੈਂਸਰ ਦੀ ਹਿਸਟਰੀ ਨਹੀਂ ਸੀ।
ਇਹ ਵੀ ਪੜ੍ਹੋ- ਮੋਗਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਚਰਚਾਵਾਂ 'ਚ ਰਹਿਣ ਵਾਲੇ ਅਵਤਾਰ ਸਿੰਘ ਖੰਡਾ ਦੇ ਇਸ ਤਰ੍ਹਾਂ ਸ਼ੱਕੀ ਹਾਲਾਤ 'ਚ ਚਲੇ ਜਾਣ 'ਤੇ ਬਰਤਾਨੀਆਂ ਸਰਕਾਰ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ, ਕਿਉਂਕਿ ਸਿੱਖ ਨੌਜਵਾਨ ਦੇ ਕੀਤੇ ਜਾ ਰਹੇ ਘਾਣ, ਸਰਦਾਰ ਦੀਪ ਸਿੰਘ ਸਿੱਧੂ ਜਾਂ ਸਿੱਧੂ ਮੂਸੇਵਾਲਾ ਵਾਂਗ ਸਰਦਾਰ ਅਵਤਾਰ ਸਿੰਘ ਖੰਡਾ ਨੂੰ ਵੀ ਕਿਸੇ ਸਾਜਿਸ਼ ਦੇ ਸ਼ਿਕਾਰ ਤਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਅਸੀਂ ਪਰਿਵਾਰ ਦੇ ਨਾਲ ਖੜੇ ਹਾਂ।
ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ
ਜ਼ਿਕਰਯੋਗ ਹੈ ਕਿ ਖ਼ਾਲਿਸਤਾਨੀ ਅੱਤਵਾਦੀ ਅਵਤਾਰ ਸਿੰਘ ਖੰਡਾ, ਜੋ ਕਿ ਅੰਮ੍ਰਿਤਪਾਲ ਦੇ ਕਰੀਬੀ ਰਹਿ ਚੁੱਕਾ ਹੈ, ਨੂੰ ਯੂ.ਕੇ. ਵਿੱਚ ਸ਼ੱਕੀ ਹਾਲਤ 'ਚ ਜ਼ਹਿਰ ਦਿੱਤਾ ਗਿਆ ਹੈ। ਖੰਡਾ ਉਹੀ ਅੱਤਵਾਦੀ ਹੈ, ਜਿਸ ਨੇ ਅੰਮ੍ਰਿਤਪਾਲ ਨੂੰ 37 ਦਿਨਾਂ ਤੱਕ ਲੁਕਣ ਵਿੱਚ ਮਦਦ ਕੀਤੀ ਸੀ। ਖੰਡਾ ਅੰਮ੍ਰਿਤਪਾਲ ਦਾ ਕਾਫ਼ੀ ਕਰੀਬੀ ਰਿਹਾ ਹੈ। ਇਹ ਵੀ ਦੱਸਣਯੋਗ ਹੈ ਕਿ ਅਵਤਾਰ ਸਿੰਘ ਖੰਡਾ ਨੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ ਵਿੱਚ ਵੀ ਭੰਨਤੋੜ ਕੀਤੀ ਸੀ। ਲੰਡਨ ਸਥਿਤ ਭਾਰਤੀ ਦੂਤਘਰ ਦੇ ਬਾਹਰ ਤਿਰੰਗਾ ਉਤਾਰਨ ਦੇ ਆਰੋਪ 'ਚ ਵੀ ਖੰਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਲੁਧਿਆਣਾ ਲੁੱਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ : ਹੁਣ ਗਟਰ 'ਚ ਲੁਕੋਏ ਮਿਲੇ 50 ਲੱਖ ਰੁਪਏ (ਵੀਡੀਓ)
NEXT STORY