ਮਾਨਸਾ (ਜੱਸਲ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੁੱਤਰ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਤੋਂ ਬਾਅਦ ਦੇਸ਼ ਅਤੇ ਸੁਰੱਖਿਆ ਛੱਡਣ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਐੱਸ. ਆਈ. ਟੀ. ਦੇ ਮੁਖੀ ਜਸਕਰਨ ਸਿੰਘ ਬੀਤੇ ਦਿਨ ਪਿੰਡ ਮੂਸਾ ਵਿਖੇ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਅਤੇ ਇਸ ਸਬੰਧੀ ਮੀਡੀਆ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਉਹ ਕਰੀਬ 1 ਘੰਟਾ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਅਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਦੀ ਤਰ੍ਹਾਂ ਅੱਜ ਵੀ ਕਤਲ ਕੇਸ ਦੇ ਮੁੱਖ ਜ਼ਿੰਮੇਵਾਰ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ, ਕਨਵਰ ਆਦਿ ਦੇ ਨਾਮਾਂ ਦਾ ਜ਼ਿਕਰ ਕੀਤਾ ਹੈ, ਜਿਸ ਤੋਂ ਉਨ੍ਹਾਂ ਨੂੰ ਉਮੀਦ ਲੱਗੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲ ਸਕਦਾ ਹੈ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਖੇਮਕਰਨ ਵਿਖੇ ਪਿਓ-ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ
ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਪੁਲਸ ਨੇ ਭਰੋਸਾ ਦੇ ਕੇ ਉਨ੍ਹਾਂ ਦੇ ਪੁੱਤ ਦੇ ਕਤਲ ਦਾ ਇਨਸਾਫ਼ ਨਾ ਦਿੱਤਾ ਤਾਂ ਉਹ ਧਰਨੇ, ਮੁਜ਼ਾਹਰੇ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਤਲ ਕੇਸ ਵਿਚ ਹੁਣ ਤੱਕ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਉਹ ਪੰਜਾਬ ਸਰਕਾਰ ਅਤੇ ਪੁਲਸ ਦੀ ਕਾਰਵਾਈ ਤੋਂ ਸਹਿਮਤ ਹਨ ਪਰ ਜਿਨ੍ਹਾਂ ਨੇ ਕਤਲ ਦੀ ਸਾਜਿਸ਼ ਰਚੀ ਅਜੇ ਤੱਕ ਵੀ ਵਿਦੇਸ਼ਾਂ ਵਿਚ ਬੈਠੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਵਲੋਂ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਫੜਨ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਉਹ ਇਕ ਮਹੀਨਾ ਹੋਰ ਉਡੀਕ ਕਰਨਗੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਉਹ ਡੀ. ਜੀ. ਪੀ. ਪੰਜਾਬ ਨੂੰ ਵੀ ਮਿਲਣਗੇ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਰਾਮ ਰਹੀਮ ਦੇ ਡੇਰੇ ਜਾਣ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਮੰਤਰੀ ਸਰਾਰੀ ਦਾ ਬਿਆਨ ਆਇਆ ਸਾਹਮਣੇ
NEXT STORY