ਕੋਟਕਪੂਰਾ(ਨਰਿੰਦਰ)- ਜ਼ਿਲਾ ਪੁਲਸ ਮੁਖੀ ਗੁਰਬੰਸ ਸਿੰਘ ਬੈਂਸ ਵੱਲੋਂ ਬੁਰੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਕਿਸੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਬੈਠੇ 6 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਮੋਗਾ ਰੋਡ ’ਤੇ ਜਾ ਰਹੇ ਸਨ ਤਾਂ ਮੁਖਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁੱਟਾਂ-ਖੋਹਾਂ ਕਰਨ ਦੇ ਆਦੀ ਕੁੱਝ ਵਿਅਕਤੀ ਲੱਕੜ ਮੰਡੀ ਵਿਖੇ ਸੁੰਨਸਾਨ ਜਗ੍ਹਾ ’ਤੇ ਲੁੱਕ-ਛਿਪ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ ਅਤੇ ਜੇਕਰ ਹੁਣ ਕਾਰਵਾਈ ਕੀਤੀ ਜਾਵੇ ਤਾਂ ਇਨ੍ਹਾਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਕਤ ਸਥਾਨ ਤੋਂ 6 ਵਿਅਕਤੀ ਜਸਵਿੰਦਰ ਸਿੰਘ, ਸਤਨਾਮ ਸਿੰਘ, ਬੰਟੀ ਸਿੰਘ, ਸੁਖਵੰਤ ਸਿੰਘ, ਅਕਾਸ਼ਦੀਪ ਸਿੰਘ ਤੇ ਦੀਪੂ ਵਾਸੀਆਨ ਕੋਟਕਪੂਰਾ ਨੂੰ ਲੋਹੇ ਦੀ ਕਿਰਪਾਨ, ਦੋ ਲੋਹੇ ਦੀਆਂ ਕਿਰਚਾਂ, ਕਾਪੇ, ਲੱਕੜ ਦੇ ਦਸਤੇ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧ ’ਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਸਾਹਨੇਵਾਲ 'ਚ ਵਿਅਕਤੀ ਦਾ ਕਿਰਚਾਂ ਮਾਰ ਕੇ ਕਤਲ
NEXT STORY