ਤਲਵੰਡੀ ਸਾਬੋ, (ਮੁਨੀਸ਼)- ਪੰਜਾਬ ਪੁਲਸ ਨੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਥਾਣਾ ਵਿਖੇ ਵੱਖ-ਵੱਖ ਤਿੰਨ ਮਾਮਲਿਆਂ ’ਚ 6 ਲੋਕਾਂ ਖਿਲਾਫ ਨਸ਼ੇ ਵਾਲੀਆਂ ਗੋਲੀਆਂ ਅਤੇ ਹਰਿਆਣਾ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ ।
ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਐੱਸ. ਟੀ. ਐੱਫ. ਦੇ ਹਰਬੰਸ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਮਿਰਜੇਆਣਾ ਵਿਖੇ ਗਸ਼ਤ ਦੌਰਾਨ ਪੁਲ ਕੱਸੀ ’ਤੇ ਲਿਫਾਫਾ ਲੈ ਕੇ ਬੈਠੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਤੋਂ 150 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਹੋਈਆਂ। ਪੁਲਸ ਟੀਮ ਨੇ ਗੋਲੀਆਂ ਆਪਣੇ ਕਬਜ਼ੇ ’ਚ ਲੈ ਕੇ ਕਥਿਤ ਦੋਸ਼ੀ ਬੀਰਬਲ ਸਿੰਘ ਵਾਸੀ ਕੋਰੇਆਣਾ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।
ਦੂਜੇ ਮਾਮਲੇ ’ਚ ਥਾਣਾ ਤਲਵੰਡੀ ਸਾਬੋ ਦੇ ਐੱਸ. ਆਈ. ਜੰਗੀਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਤਲਵੰਡੀ ਸਾਬੋ ਦੀ ਦਾਣਾ ਮੰਡੀ ’ਚ ਦੋ ਲੋਕਾਂ ਨੂੰ ਕਾਬੂ ਕਰ ਕੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 400 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਗੋਲੀਆਂ ਆਪਣੇ ਕਬਜ਼ੇ ’ਚ ਲੈ ਕੇ ਦੋਵੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਪੁਲਸ ਨੇ ਕਥਿਤ ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਬਲਕਾਰ ਸਿੰਘ ਵਾਸੀ ਸੇਖਪੁਰਾ ਤੋਂ ਕੀਤੀ ਹੈ ।
ਤੀਜੇ ਮਾਮਲੇ ’ਚ ਤਲਵੰਡੀ ਸਾਬੋ ਦੇ ਹੌਲਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਸੀਗੋ ਤੋਂ ਬਹਿਮਣ ਜਾ ਰਹੇ ਸਨ ਤਾਂ ਰਸਤੇ ’ਚ ਭੱਠੇ ਦੇ ਨਜ਼ਦੀਕ ਤਿੰਨ ਲੋਕ ਇੱਟਾਂ ਤੇ ਗੱਟੇ ਲੈ ਕੇ ਬੈਠੇ ਸਨ ਜਿਨ੍ਹਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਦਬੋਚ ਲਿਆ ਤੇ ਗੱਟੇ ਦੀ ਤਲਾਸ਼ੀ ਲਈ ਤਾਂ ਉਨ੍ਹਾਂ ’ਚੋਂ 72 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਗਈ। ਪੁਲਸ ਨੇ ਕਥਿਤ ਮੁਲਜ਼ਮਾਂ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਜੀਵਨ ਸਿੰਘ ਵਾਲਾ ਖਿਲ਼ਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ 5ਵੇਂ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
NEXT STORY