ਬਠਿੰਡਾ (ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ 6 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਵੱਲੋਂ ਜਲੇਬੀ ਚੌਕ ਨੇੜੇ ਤੋਂ ਮੁਲਜ਼ਮ ਮਨਦੀਪ ਸਿੰਘ ਵਾਸੀ ਖੰਭਾ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
ਇਸੇ ਤਰ੍ਹਾਂ ਸਿਵਲ ਲਾਈਨ ਪੁਲਸ ਨੇ ਪ੍ਰੇਮ ਕੁਮਾਰ ਵਾਸੀ ਬਠਿੰਡਾ ਨੂੰ ਰਿੰਗ ਰੋਡ ਤੋਂ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੈਨਾਲ ਕਾਲੋਨੀ ਪੁਲਸ ਨੇ ਬਹਿਮਣ ਪੁਲ ਨੇੜੇ ਤੋਂ ਕਿਰਨ ਵਾਸੀ ਬਠਿੰਡਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਮੁਲਜ਼ਮ ਰੋਹਿਤ ਕੁਮਾਰ ਵਾਸੀ ਬਠਿੰਡਾ ਨੂੰ ਜਨਤਾ ਨਗਰ ਤੋਂ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਪਾ ਪੁਲਸ ਨੇ ਸੁਲਝਾਇਆ ਚੋਰੀ ਦਾ ਮਾਮਲਾ ਸੁਲਝਾਇਆ, 4 ਮੁਲਜ਼ਮ ਕਾਬੂ
NEXT STORY