ਸਮਾਣਾ (ਦਰਦ, ਅਸ਼ੋਕ)-ਸਮਾਣਾ ਦੇ ਪਿੰਡ ਅਰਾਈ ਮਾਜਰਾ ਜਮਾਲਪੁਰ ਦੇ ਖੇਤਾਂ ’ਚ ਬੀਤੀ ਰਾਤ ਪਰਿਵਾਰ ਸਣੇ ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ 'ਚੋਂ ਇਕ ਔਰਤ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਸ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਆਸ਼ਾ ਦੇਵੀ (50) ਦੇ ਪਤੀ ਤੀਰਥ ਪ੍ਰਸਾਦ ਵਾਸੀ ਜ਼ਿਲ੍ਹਾ ਬਾਂਦਾ (ਉੱਤਰ ਪ੍ਰਦੇਸ਼) ਵੱਲੋਂ ਦਰਜ ਕਰਵਾਏ ਬਿਆਨਾਂ ਮੁਤਾਬਕ ਉਹ ਪਿੰਡ ਜਮਾਲਪੁਰ ਵਿਖੇ ਹਰਮਨ ਪ੍ਰੀਤ ਸਿੰਘ ਦੇ ਖੇਤਾਂ ’ਚ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
ਸ਼ੁੱਕਰਵਾਰ ਰਾਤ ਨੂੰ ਜਦੋਂ ਉਹ ਖੇਤ ਦੇ ਕਮਰੇ 'ਚ ਪਰਿਵਾਰ ਸਣੇ ਸੁੱਤੇ ਪਏ ਸਨ ਤਾਂ ਦੇਰ ਰਾਤ ਸੱਪ ਨੇ ਉਸ ਦੀ ਪਤਨੀ ਨੂੰ ਡੱਸ ਲਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅਧਿਕਾਰੀ ਮੁਤਾਬਕ ਬਿਆਨਾਂ ਦੇ ਆਧਾਰ ’ਤੇ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕਰਦੇ ਹੋਏ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਮ੍ਰਿਤਕਾ ਆਪਣੇ ਪਿੱਛੇ 6 ਬੱਚੇ ਛੱਡ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ ਪਰਦੇਸ ਗਏ ਪੁੱਤ ਦੀ ਅਚਾਨਕ ਮੌਤ
NEXT STORY