ਮੋਗਾ, (ਗੋਪੀ ਰਾਊਕੇ)- ਪਿਛਲੇ 10 ਸਾਲਾਂ ਤੋਂ ਨੈਸਲੇ ਫੈਕਟਰੀ ’ਚ ਕੰਮ ਕਰਨ ਵਾਲੇ 7 ਕਰਮਚਾਰੀਆਂ ਨੂੰ ਤਬਦੀਲ ਅਤੇ 2 ਕਰਮਚਾਰੀਆਂ ਨੂੰ ਸਸਪੈਂਡ ਕਰਨ ਦੇ ਮਾਮਲੇ ’ਚ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਦੇ ਮੈਂਬਰਾਂ ਨੇ ਅੱਜ 14ਵੇਂ ਦਿਨ ਭੁੱਖ ਹਡ਼ਤਾਲ ਕਰ ਕੇ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਭੁੱਖ ਹਡ਼ਤਾਲ ਦੌਰਾਨ ਕਰਮਚਾਰੀਆਂ ਦੇ ਪਰਿਵਾਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਭੁੱਖ ਹਡ਼ਤਾਲ ’ਤੇ ਬੈਠੇ ਕਰਮਚਾਰੀਆਂ ਦੀ ਮੰਗ ਹੈ ਕਿ ਨੈਸਲੇ ਮੈਨੇਜਮੈਂਟ ਅਤੇ ਠੇਕੇਦਾਰ ਜਦ ਤੱਕ ਤਬਦੀਲ ਅਤੇ ਸਸਪੈਂਡ ਕੀਤੇ ਕਰਮਚਾਰੀਆਂ ਨੂੰ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਭੁੱਖ ਹਡ਼ਤਾਲ ਜਾਰੀ ਰੱਖੀ ਜਾਵੇਗੀ।
ਨੈਸਲੇ ਫੈਕਟਰੀ ’ਚ ਹਡ਼ਤਾਲ ’ਤੇ ਬੈਠੇ ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਠੇਕੇਦਾਰ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਦੋਂ ਕਰਮਚਾਰੀ ਆਪਣੀ ਅਾਵਾਜ਼ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ਵੱਖ-ਵੱਖ ਰਾਜਾਂ ’ਚ ਤਬਦੀਲ ਕੀਤਾ ਜਾਂਦਾ ਹੈ, ਜਿਸ ਨੂੰ ਯੂਨੀਅਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਨਗਰ ਪੰਚਾਇਤ ਵੱਲੋਂ ਲਾਈਆਂ ਸਟਰੀਟ ਲਾਈਟਾਂ ਖਰਾਬ, ਰਾਹਗੀਰ ਪ੍ਰੇਸ਼ਾਨ
NEXT STORY